ਮਾਝਾ

ਜਥੇਦਾਰ ਕਾਉਂਕੇ ਕਤਲ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਨੋਟਿਸ
ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਹਾਈ ਕੋਰਟ ’ਚ ਪਾਈ ਗਈ ਸੀ ਪਟੀਸ਼ਨ ਅੰਮ੍ਰਿਤਸਰ, 5 ਫ਼ਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਾਨਯੋਗ ਉੱਚ ਅਦਾਲਤ ਵਿੱਚ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ....
ਚੇਅਰਮੈਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ
ਚੇਅਰਮੈਨ ਰਮਨ ਬਹਿਲ ਨੇ ਯੂਨੀਅਨ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ ਗੁਰਦਾਸਪੁਰ, 4 ਫਰਵਰੀ : ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਨੰਦਨ ਸਿੰਘ ਮੋਹਨੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ....
‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ
ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਬੇੜਾ ਗੁਰਦਾਸਪੁਰ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ....
“ਪੰਜਾਬ ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ 06 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ
ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਹੱਲ ਤਰਨ ਤਾਰਨ, 04 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 06 ਫਰਵਰੀ, 2024 ਤੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਅਧੀਨ ਆਉਂਦੇ....
ਅੰਮ੍ਰਿਤਸਰ ਹੈਰੀਟੇਜ ਸਟਰੀਟ ‘ਤੇ ਹੁਣ ਪ੍ਰੀ-ਵੈਡਿੰਗ ਸ਼ੂਟ ਅਤੇ ਰੀਲਾਂ ਬਣਾਉਣ ‘ਤੇ ਪਾਬੰਦੀ
ਅੰਮ੍ਰਿਤਸਰ, 4 ਫਰਵਰੀ : ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਰਸਤੇ ‘ਚ ਲੋਕ ਪ੍ਰੀ-ਵੈਡਿੰਗ ਸ਼ੂਟਿੰਗ ਨਹੀਂ ਕਰ ਸਕਣਗੇ। ਇੰਨਾ ਹੀ ਨਹੀਂ ਰੀਲਾਂ ਬਣਾਉਣ ਵਾਲੇ ਲੋਕਾਂ ਖਿਲਾਫ ਵੀ ਪੁਲਿਸ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਹੈ ਅਤੇ ਸੰਗਤ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਲਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸੜਕ ‘ਤੇ ਬੋਰਡ ਵੀ ਲਗਾਏ ਗਏ ਹਨ। ਦਰਅਸਲ, ਕੁਝ ਦਿਨ ਪਹਿਲਾਂ ਹੈਰੀਟੇਜ ਸਟਰੀਟ ‘ਤੇ ਕੁਝ ਲੋਕਾਂ ਵੱਲੋਂ ਪ੍ਰੀ....
ਸਰਕਾਰੀ ਸਕੂਲ ਸ਼ੰਰਰਪੁਰਾ ਅਤੇ ਗੌਂਸਪੁਰਾ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦਾ ਦੌਰਾ ਕੀਤਾ 
ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਲਈ ਬਟਾਲਾ,3 ਫਰਵਰੀ : ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸ਼ੰਕਰਪੁਰਾ ਦੇ ਪ੍ਰਿਸੀਪਲ ਪਰਮਿੰਦਰ ਕੌਰ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਗੌੰਸਪੁਰਾ ਦੇ ਹੈਡਮਿਸਟ੍ਰੈਸ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਦੋਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪਹੁੰਚ ਕੇ ਤਕਨੀਕੀ ਸਿੱਖਿਆ ਅਧੀਨ ਚੱਲ ਰਹੇ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਲਈ। ਕਾਲਜ ਦੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਨੇ ਪਹੁੰਚੇ ਵਿਦਿਆਰਥੀਆਂ ਅਤੇ ਨਾਲ ਆਏ ਅਧਿਆਪਕ ਪੰਕਜ....
ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਪਠਾਨਕੋਟ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ....
ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ : ਮੁੱਖ ਮੰਤਰੀ 
ਪਠਾਨਕੋਟ, 3 ਫਰਵਰੀ : ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ‘ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਥਾਂ ‘ਤੇ....
ਪੰਜਾਬ ਵਿੱਚ ਪਰਵਾਸ ਨੂੰ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ : ਦਲਵਿੰਦਰ ਸਿੰਘ 
ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ ਐਨ.ਆਰ. ਆਈਜ਼. ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਸੇਵਾ ਸਿੰਘ ਪਠਾਨਕੋਟ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਫਰਾਂਸ ਵਿੱਚ ਪਿਛਲੇ 28 ਸਾਲ ਤੋਂ ਵਸੇ ਟਾਂਡਾ ਦੇ ਦਲਵਿੰਦਰ ਸਿੰਘ ਨੇ ਕਿਹਾ ਕਿ ਉਹ ਟਾਂਡਾ ਵਿੱਚ ਯੂਨੀਵਰਸਿਟੀ ਬਣਾਉਣਾ....
ਅਸੀਂ ਲੋਕਾਂ ਨੂੰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਆਪ ਸਰਕਾਰ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀ ਸੱਚਾਈ ਦੱਸਣ ਆਏ ਹਾਂ : ਸੁਖਬੀਰ ਬਾਦਲ
ਸੁਖਬੀਰ ਬਾਦਲ ਵੱਲੋਂ ਦਿੱਲੀ ਆਧਾਰਿਤ ਪਾਰਟੀਆਂ ਨੂੰ ਪੰਜਾਬ ਵਿਚੋਂ ਬਾਹਰ ਕਰਨ ਦਾ ਸੱਦਾ ਪੰਜਾਬ ਬਚਾਓ ਯਾਤਰਾ ਨੂੰ ਅਜਨਾਲਾ ਤੇ ਮਜੀਠਾ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਮਜੀਠਾ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਅੱਜ ਅਜਨਾਲਾ ਤੇ ਮਜੀਠਾ ਦੋਵਾਂ ਹਲਕਿਆਂ ਵਿਚ ਲਾਮਿਸਾਲ ਹੁੰਗਾਰਾ ਮਿਲਿਆ ਜਿਸ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦਿੱਲੀ ਆਧਾਰਿਤ ਪਾਰਟੀਆਂ ਨੂੰ ਚਲਦਾ ਕਰਨ ਅਤੇ ਆਪਣਾ ਵਿਸ਼ਵਾਸ ਪੰਜਾਬੀਆਂ ਦੀਆਂ....
ਨਗਰ ਨਿਗਮ ਬਟਾਲਾ ਵਲੋਂ ਨਾਜਾਇਜ਼ ਕਬਜ਼ੇ ਹਟਾਉੁਣ ਦੀ ਮੁਹਿੰਮ ਜਾਰੀ
ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਤੱਕ ਬਜਾਰ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ ਬਟਾਲਾ, 2 ਫਰਵਰੀ : ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਦੀ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਨਗਰ ਨਿਗਮ ਅਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਗਾਂਧੀ ਚੌਂਕ ਤੋਂ ਸਿਟੀ ਰੋਡ, ਨਹਿਰੂ ਗੇਟ ਬਜਾਰ ਵਿੱਚ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ....
ਡਿਪਟੀ ਕਮਿਸ਼ਨਰ ਵਲੋਂ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਪੈਸ਼ਲ ਚੈਕਿੰਗ
ਤਰਨ ਤਾਰਨ 02 ਫਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵਲੋਂ ਸਿਹਤ ਵਿਭਾਗ ਅਧੀਨ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਸਪੈਸ਼ਲ ਚੈਕਿੰਗ ਕੀਤੀ ਗਈ, ਤਾਂ ਜੋ ਜ਼ਿਲ੍ਹੇ ਭਰ ਵਿਚ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਸਕਣ। ਇਸ ਚੈਕਿੰਗ ਦੌਰਾਣ ਉਹਨਾਂ ਵਲੋਂ ਦਵਾਈਆਂ ਦਾ ਸਟਾਕ....
ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ : ਡਿਪਟੀ ਕਮਿਸ਼ਨਰ
ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ ਪਠਾਨਕੋਟ, 02 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲ੍ਹਿਆ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ....
ਫਰਿਸ਼ਤੇ ਸਕੀਮ ਅਧੀਨ ਜਿਲ੍ਹੇ ਦੇ 70 ਹਸਪਤਾਲ ਹੋਏ ਸੂਚੀਬੱਧ - ਡਿਪਟੀ ਕਮਿਸ਼ਨਰ 
ਸੜ੍ਹਕੀ ਦੁਰਘਟਨਾ ਦੌਰਾਨ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਫਰਿਸ਼ਤੇ 2000 ਰੁਪਏ ਨਾਲ ਕੀਤਾ ਜਾਵੇਗਾ ਸਨਮਾਨਤ ਅੰਮ੍ਰਿਤਸਰ 2 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੜ੍ਹਕੀ ਦੁਰਘਟਨਾਵਾ ਵਿੱਚ ਜਖ਼ਮੀ ਹੋਏ ਵਿਅਕਤੀਆਂ ਦੀ ਜਾਣ ਬਚਾਉਣ ਵਾਲੀ ਫਰਿਸ਼ਤਾ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਅਧੀਨ ਕੋਈ ਵੀ ਵਿਅਕਤੀ ਸੜ੍ਹਕੀ ਦੁਰਘਟਨਾ ਵਿੱਚ ਜਖ਼ਮੀ ਹੋਏ ਵਿਅਕਤੀ ਨੂੰ ਹਸਪਤਾਲ ਵਿੱਚ ਪਹੁੰਚਾਉਂਦਾ ਹੈ ਤਾਂ ਸਰਕਾਰ ਵਲੋਂ ਉਸ ਨੂੰ 2000 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਕਿਸੇ....
ਅਜਨਾਲਾ ਖੇਤਰ ਵਿੱਚ 35 ਕਰੋੜ ਦੀ ਲਾਗਤ ਨਾਲ ਬਣੇਗਾ  220 ਕੇ:ਵੀ ਗਰਿਡ –ਧਾਲੀਵਾਲ
ਅਜਨਾਲਾ ਵਾਸੀਆਂ ਮਿਲਿਆ ਵੱਡਾ ਤੋਹਫਾ 25 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਪੋਲਾਂ ਦੀ ਵਧਾਈ ਜਾਵੇਗੀ ਲੰਬਾਈ ਅੰਮ੍ਰਿਤਸਰ, 2 ਫਰਵਰੀ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ ਜਿਸ ਅਧੀਨ 66 ਕੇ:ਵੀ: ਗਰਿਡ ਨੂੰ 220 ਕੇ:ਵੀ ਗਰਿਡ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਜਿਸ ’ਤੇ ਲੱਗਭੱਗ 35 ਕਰੋੜ ਰੁਪਏ ਖਰਚ ਆਉਣਗੇ ਅਤੇ ਇਸ ਦੇ ਨਾਲ ਹੀ ਅਜਨਾਲਾ ਹਲਕੇ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਪੋਲਾਂ ਦੀ ਲੰਬਾਈ 11 ਮੀਟਰ....