- ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਫਾਜਿ਼ਲਕਾ, 9 ਨਵੰਬਰ : ਸ੍ਰੀ ਗੌਰਵ ਯਾਦਵ ਆਈਪੀਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਸਪੀ ਫਾਜਿ਼ਲਕਾ ਸ: ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਜਿ਼ਲ੍ਹਾ ਪੁਲਿਸ ਵੱਲੋਂ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਸਬੰਧੀ ਜਿ਼ਲ੍ਹੇ ਵਿਚ ਅੱਜ 11 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਇਸ ਤੋਂ ਪਹਿਲਾ 1 ਐੱਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਇਸ ਸਾਲ ਹੁਣ ਤੱਕ ਕੁੱਲ 12 ਐੱਫ.ਆਈ.ਆਰ.ਦਰਜ ਹੋ ਚੁੱਕੀਆਂ ਹਨ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਸੁਝਾਏ ਅਨੁਸਾਰ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਕਿਸਾਨਾਂ ਦੀ ਜਮੀਨ ਦੀ ਸਿਹਤ ਖਰਾਬ ਹੁੰਦੀ ਹੈ ਅਤੇ ਇਹ ਮਨੁੱਖੀ ਸਿਹਤ ਲਈ ਵੀ ਘਾਤਕ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਥਾਣਾ ਸਦਰ ਅਬੋਹਰ ਵਿਚ ਇਕ, ਥਾਣਾ ਬਹਾਵਵਾਲਾ ਵਿਚ ਇਕ, ਥਾਣਾ ਅਮੀਰ ਖਾਸ ਵਿਚ 2, ਥਾਣਾ ਵੈਰੋਕੇ ਵਿਚ 2, ਥਾਣਾ ਖੂਈਖੇੜਾ ਵਿਚ 1, ਅਤੇ ਥਾਣਾ ਸਦਰ ਫਾਜਿ਼ਲਕਾ ਵਿਚ 1 ਐਫਆਈਆਰ ਅਤੇ ਹੋਰਨਾਂ ਥਾਣਿਆਂ ਵਿੱਚ 3 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।