- ਡਿਉਹਾਰਾਂ ਮੌਕੇ ਉਲੀਕੀ ਵਿਸ਼ੇਸ਼ ਚੈਕਿੰਗ ਦੌਰਾਨ ਭਰੇ 63 ਸੈਂਪਲ
ਮਾਲੇਰਕੋਟਲਾ 10 ਨਵੰਬਰ : ਕਮਿਸ਼ਨਰ ਫੂਡ ਸੇਫਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਮਿਆਰੀ ਮਠਿਆਈਆਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਉਪਲੱਧਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਜਿਲੇ ਦੇ ਵੱਖ ਵੱਖ ਸ਼ਹਿਰਾਂ ਦੀ ਕਸਬਿਆਂ ਵਿੱਚ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਵੱਖ ਵੱਖ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਚੈਕਿੰਗ ਲਗਤਾਰ ਕੀਤੀ ਜਾ ਰਹੀ ਹੈ। ਫੂਡ ਸੇਫਟੀ ਅਫਸਰ ਦਿਵਿਆਜੋਤ ਕੌਰ ਨੇ ਦੱਸਿਆ ਉਨ੍ਹਾਂ ਦੀ ਟੀਮ ਵੱਲੋਂ ਡੇਅਰੀ ਦੀ ਚੈਕਿੰਗ ਕਰਕੇ ਸ਼ੱਕ ਦੇ ਅਧਾਰ ਤੇ ਸੈਂਪਲ ਲੈਣ ਉਪਰੰਤ 11 ਕੁਇੰਟਲ ਦੇਸੀ ਘਿਓ ਅਤੇ ਦੋ ਕਾਰਟਨ ਮਿਕਸ ਫੇਟ ਸਪਰੈਡ( mixed Fat spread ) ਜਬਤ ਕੀਤਾ ਗਿਆ , ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਉਪਰੰਤ ਫੂਡ ਸੇਫਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆ ਉਹਨਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਖਾਣ ਪੀਣ ਵਾਲੀਆਂ ਵਸਤੂਆਂ ਦੇ 63 ਸੈਂਪਲ ਭਰੇ ਗਏ ਹਨ,ਲਗਭਗ 60 ਕਿਲੋ ਗਹਿਰੇ ਰੰਗਾਂ ਵਾਲੀ ਮਿਠਾਈਆਂ ਅਤੇ 75 ਕਿਲੋ ਗੈਰ ਮਿਆਰੀ ਕਰੀਮ ਨੂੰ ਨਸ਼ਟ ਕਰਾਇਆ ਗਿਆ ਹੈ।ਉਨ੍ਹਾਂ ਦੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੇ ਮਾਪਦੰਡਾਂ ਅਨੁਸਾਰ ਮਨਜ਼ੂਰ ਸ਼ੁਦਾ ਰੰਗ ਵਰਤਣ, ਵਧੀਆ ਕੁਆਲਿਟੀ ਦਾ ਵਰਕ ਵਰਤਣ,ਵਸਤਾਂ ਦੇ ਉਤਪਾਦਨ ਅਤੇ ਵਿਕਰੀ ਸਮੇਂ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਕੋਈ ਵੀ ਦੁਕਾਨਦਾਰ ਘਟੀਆ ਜਾਂ ਮਿਲਾਵਟੀ ਖਾਧ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ।