ਮਲੋਟ, 11 ਨਵੰਬਰ : ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਦੇ ਵੱਖ ਵੱਖ ਪਿੰਡਾਂ ਦੇ 84 ਗਰੀਬ ਅਤੇ ਲੋੜਵੰਦ ਲੋਕਾਂ ਨੂੰ ਘਰਾਂ ਦੀ ਛੱਤ ਅਤੇ ਮੁਰੰਮਤ ਕਰਵਾਉਣ ਲਈ 50 ਹਜ਼ਾਰ ਰੁਪਏ ਦੇ ਹਿਸਾਬ ਨਾਲ 42 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਵਾਲੀਆਂ ਰਿਵਾਇਤੀ ਪਾਰਟੀਆਂ ਨੇ ਕਦੇ ਵੀ ਗਰੀਬਾਂ ਦੀ ਸਾਰ ਨਹੀਂ ਲਈ ਅਤੇ ਹੁਣ ਦੀ ਮੌਜੂਦਾ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਗਰੀਬਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੀ ਹੈ ਅਤੇ ਗਰੀਬਾ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦਿਵਾਲੀ,ਬੰਦੀਛੋੜ ਅਤੇ ਗੁਰਪੁਰਬ ਦੀਆ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਗਰੀਬ ਲੋਕਾਂ ਲਈ ਕਿਸੇ ਵੀ ਤਰ੍ਹਾਂ ਦੀ ਗਰਾਂਟ ਦੀ ਥੋੜ ਨਹੀਂ ਆਉਣ ਦਿੱਤੀ ਜਾਵੇਗੀ, ਭਾਵੇ ਉਹ ਕਿਸੇ ਕਿਸਮ ਦੀ ਬਿਮਾਰੀ ਲਈ ਜਾਂ ਕਿਸੇ ਇਲਾਜ ਲਈ ਜਾਂ ਹੋਰ ਮੁੱਢਲੀਆਂ ਸਹੂਲਤਾਂ ਹੋਣ ਪੰਜਾਬ ਸਰਕਾਰ ਦੀਆਂ ਇਹ ਲੋਕ ਭਲਾਈ ਸਕੀਮਾਂ ਹਮੇਸ਼ਾ ਉਨ੍ਹਾਂ ਲਈ ਲਾਗੂ ਰਹਿਣਗੀਆਂ। ਇਸ ਮੌਕੇ ਉਨ੍ਹਾਂ ਵੱਲੋਂ ਅੰਡਰ 17, ਜੀ 20 ਕ੍ਰਿਕਟ ਦੀ ਟੀਮ ਜਿਨ੍ਹਾਂ ਨੇ ਸਟੇਟ ਲੈਵਲ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ, ਬੀ ਡੀ ਪੀ ਓ, ਸ. ਜਸਵੰਤ ਸਿੰਘ, ਕਾਰਜ ਸਾਧਕ ਅਫ਼ਸਰ ਸ. ਜਗਸੀਰ ਸਿੰਘ, ਲਾਲੀ ਗਗਨੇਜਾ,ਸੁਖਪਾਲ ਸਿੰਘ, ਅਰਥ ਬਰਾੜ, ਮਨਜੋਤ ਸਿੰਘ, ਜਸਵਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਦਾਨੇਵਾਲਾ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।