ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੁਰਾਕ ਤੇ ਸਪਲਾਈ ਅਫਸਰ ਕੰਟਰੋਲਰ ਸ੍ਰੀ ਸੰਜੇ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਦੀਆ ਅਨਾਜ ਮੰਡੀਆ ਵਿੱਚ ਪਿਛਲੇ ਦਿਨੀ ਤੱਕ 6,85,183 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਜਿ਼ਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ 6,62,158 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋ 1,56,912 ਮੀਟਰਕ ਟਨ, ਮਾਰਕਫੈਡ ਏਜੰਸੀ ਵੱਲੋ 1,87,676 ਮੀਟਰਕ ਟਨ,ਪਨਸਪ ਏਜੰਸੀ ਵੱਲੋ 1,62,809 ਮੀਟਰਕ ਟਨ,ਵੇਅਰਹਾਉਸ ਏਜੰਸੀ ਵੱਲੋ 1,54,539 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 222 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੇ। ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ 311936 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜਿ਼ਲ੍ਹੇ ਦੀ ਖਰੀਦ ਏਜੰਸੀਆ ਵਲੋਂ 1219.65 ਕਰੋੜ ਰੁਪਏ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਨਿਰਧਾਰਿਤ ਸਮੇਂ ਵਿੱਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੁਆ-ਢੁਆਈ ਲਈ ਤਕਰੀਬਨ 2200 ਟਰਕਾਂ ਅਤੇ ਵਹੀਕਲ ਤੇ ਵੀ.ਟੀ.ਐਸ / ਜੀ.ਪੀ.ਐਸ ਟਰੈਕਿੰਗ ਸਿਸਟਮ ਲਗਾ ਕੀਤੀ ਜਾ ਰਹੀ ਹੈ ਤਾਂ ਜੋ ਢੋਆਂ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ । ਉਹਨਾਂ ਇਹ ਵੀ ਦੱਸਿਆਂ ਕਿ ਲਿਫਟਿੰਗ ਦੀ ਕੋਈ ਸਮੱਸਿਆਂ ਨਹੀਂ ਹੈ।