ਫਰੀਦਕੋਟ, 07 ਅਪ੍ਰੈਲ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿਚ ਪਿੰਡ ਭਾਣਾ ਦੇ 71 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸਪੀਕਰ ਸਾਹਿਬ ਨੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਪਿੰਡ ਭਾਣਾ ਦੇ 71 ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਮੀਨੀ ਪੱਧਰ ਤੇ ਲੋਕਾਂ ਦੇ ਵਿੱਚ ਵਿਚਰਦੀ ਹੈ। ਕਿਸੇ ਵੀ ਤਰ੍ਹਾਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਜਮੀਨੀ ਪੱਧਰ ਤੇ ਪਿੰਡ ਵਾਸੀਆਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਅਤੇ ਫਿਰ ਸਮੱਸਿਆਵਾਂ ਦੇ ਹੱਲ ਲਈ ਪੱਕੇ ਤੌਰ ਤੇ ਯੋਜਨਾ ਉਲੀਕੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇਕ ਵਰਗ ਦੇ ਨਾਲ ਖੜੀ ਹੈ। ਸਕੂਲਾਂ ਦੇ ਵਿੱਚ ਜਿੱਥੇ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਦੇ ਲਈ ਮੁਢਲੀਆਂ ਸਹੂਲਤਾਂ ਮੁਹਇਆ ਕਰਵਾਈਆਂ ਜਾਂਦੀਆਂ ਹਨ ਉੱਥੇ ਵਧੀਆ ਸਿਹਤ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਖੁਸ਼ ਹੈ ਅਤੇ ਪਾਰਟੀ ਦੇ ਨਾਲ ਜੁੜਨਾ ਚਾਹੁੰਦਾ ਹੈਂ। ਇਸ ਮੌਕੇ ਤੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ, ਬੱਬੂ ਸੰਧੂ ਸਿੱਖਾਂ ਵਾਲਾ ਜ਼ਿਲ੍ਹਾ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਿੰਡ ਵਾਸੀ ਵੀ ਮੌਜੂਦ ਸਨ