- ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 559.56 ਕਰੋੜ ਰੁਪਏ
- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 286176 ਮੀਟਰਿਕ ਟਨ ਝੋਨੇ ਵਿੱਚੋਂ 280826 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
- ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਮਾਲੇਰਕੋਟਲਾ, 10 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਮੰਡੀਆਂ ਵਿੱਚ ਲਿਫਟਿੰਗ ਕਰਵਾਉਣ ਵਿੱਚ ਵੀ ਤੇਜੀ ਆਈ ਹੈ ਜਿਸ ਸਦਕਾ ਹੁਣ ਤੱਕ ਮੰਡੀਆਂ ਵਿੱਚੋਂ 99.01 ਫੀਸਦੀ (220885 ਮੀਟ੍ਰਿਕ ਟਨ) ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਆਏ 286176 ਮੀਟ੍ਰਿਕ ਟਨ ਝੋਨੇ ਵਿੱਚੋਂ 280826 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾ ਲਈ 559.56 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 162270 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2960 ਮੀਟ੍ਰਿਕ ਟਨ, ਪਨਸਪ ਵੱਲੋਂ 4020 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 1717 ਮੀਟ੍ਰਿਕ ਟਨ, ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 20557 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ ।ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ