- ਕਿਹਾ ਕਿ ਕਾਨੂੰਨ ਵਿਵਸਥਾ ਦਾ ਸਪ ਤੋਂ ਮੰਦਾ ਹਾਲ, ਉਹਨਾਂ ਨੂੰ ਆਈਆਂ ਧਮਕੀਆਂ ਦੀਆਂ ਕਾਲਾਂ ਦੇ ਮਾਮਲੇ ਵਿਚ ਵੀ ਕੋਈ ਕਾਰਵਾਈ ਨਹੀਂ ਹੋਈ
ਮੁਹਾਲੀ, 10 ਅਪ੍ਰੈਲ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਉਹਨਾਂ ਪਿਛਲੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਡੇਢ ਸਾਲ ਪਹਿਲਾਂ ਦਰਜ ਕੀਤੇ ਗਏ ਐਨ ਡੀ ਪੀ ਐਸ ਐਕਟ ਤਹਿਤ ਕੇਸ ਵਿਚ ਚਲਾਨ ਨਾ ਪੇਸ਼ ਕਰ ਕੇ ਰਾਜਨੀਤੀ ਕਰ ਰਹੀ ਹੈ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਡੀ ਜੀ ਪੀ ਨੇ ਉਹਨਾਂ ਨੂੰ ਆਈਆਂ ਧਮਕੀ ਵਾਲੀਆਂ ਕਾਲਾਂ ਦੇ ਮਾਮਲੇ ਵਿਚ ਉਹਨਾਂ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਉਹਨਾਂ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ 20 ਦਸੰਬਰ 2021 ਨੂੰ ਕੇਸ ਦਰਜ ਕੀਤਾ ਗਿਆ ਸੀ ਤੇ ਆਪ ਸਰਕਾਰ ਨੇ ਅੱਜ ਤੱਕ ਚਲਾਨ ਪੇਸ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਬਜਾਏ ਕੇਸ ਵਿਚ ਚਲਾਨ ਪੇਸ਼ ਕਰਨ ਤੇ ਅਦਾਲਤਾਂ ਨੂੰ ਕੇਸ ਦਾ ਮੈਰਿਟ ਦੇ ਆਧਾਰ ’ਤੇ ਫੈਸਲਾ ਕਰਨ ਦੇਣ ਦੇ ਆਪ ਸਰਕਾਰ ਰਾਜਨੀਤੀ ਕਰ ਰਹੀ ਹੈ।
ਜਦੋਂ ਕਾਨੂੰਨ ਵਿਵਸਥਾ ਬਾਰੇ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਕਾਨੂੰਨ ਵਿਵਸਥਾ ਦਾ ਸਭ ਤੋਂ ਮੰਦਾ ਹਾਲ ਹੈ ਤੇ ਨਸ਼ਿਆਂ ਦਾ ਪਸਾਰ ਵਿਆਪਕ ਹੈ ਤੇ ਫਿਰਕੂ ਕੁੜਤਣ ਪੈਦਾ ਹੋਈ ਹੈ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਨੂੰ ਹੁਣ ਤੱਕ 7 ਤੋਂ 8 ਧਮਕੀਆਂ ਵਾਲੀਆਂ ਕਾਲਾਂ ਆਈਆਂ ਹਨ। ਉਹਨਾਂ ਨੇ ਸਾਰੀ ਵਿਸਥਾਰਿਤ ਜਾਣਕਾਰੀ ਸੂਬੇ ਦੇ ਡੀ ਜੀ ਪੀ ਨੂੰ ਦਿੱਤੀ ਹੈ ਪਰ ਇਸ ਮਾਮਲੇ ਵਿਚ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੈਨੂੰ ਮੇਰੇ ਹਾਲ ’ਤੇ ਛੱਡ ਦਿੱਤਾ ਗਿਆਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਕੁਝ ਮੇਰੇ ਨਾਲ ਹੋ ਸਕਦਾ ਹੈ ਤਾਂ ਫਿਰ ਆਮ ਆਦਮੀ ਦਾ ਕੀ ਹਾਲ ਹੋਵੇਗਾ, ਇਸਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਚੋਟੀ ਦੇ ਉਦਯੋਗਪਤੀ ਫਿਰੌਤੀ ਦੀਆਂ ਕਾਲਾਂ ਦੀ ਪੁਲਿਸ ਨੂੰ ਸ਼ਿਕਾਇਤ ਦੇਣ ਦੀ ਥਾਂ ਫਿਰੌਤੀਆਂ ਦੇਣ ਨੂੰ ਪਹਿਲ ਦੇ ਰਹੇ ਹਨ। ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਡੀ ਜੀ ਪੀ ਨੇ ਅੰਮ੍ਰਿਤਸਰ ਵਿਚ ਬਿਆਨ ਦਿੱਤਾ ਹੈ ਕਿ ਸਭ ਕੁਝ ਠੀਕਹੈ ਪਰ ਅਸਲੀਅਤ ਉਹਨਾਂ ਦੇ ਦਾਅਵੇ ਨੂੰ ਝੁਠਲਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਕਈ ਭਾਗਾਂ ਵਿਚ ਧਾਰਾ 144 ਲਾਗੂ ਹੈ। ਆਮ ਆਦਮੀ ਅਸੁਰੱਖਿਅਤ ਹੈ। ਫਿਰਕੂ ਕੁੜਤਣ ਸਿਖ਼ਰ ’ਤੇ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਉਹਨਾਂ ਕੋਲ ਇਸ ਗੱਲ ਦਾ ਸਬੂਤ ਹੈ ਕਿ ਮੰਤਰੀਆਂ ਦੇ ਸਮੂਹ ਨੇ ਲਿਖਤੀ ਇਹ ਗੱਲ ਦਿੱਤੀ ਹੈ ਕਿ ਐਲ 1 ਰਾਹੀਂ ਰਿਟੇਲ ਨੂੰ ਲਾਭ ਵਿਚ ਛੋਟ ਨਹੀਂ ਦਿੱਤੀ ਗਈ ਤੇ ਐਲ 1 ਹੋਲਡਰਾਂ ਦੀ ਸਥਿਤੀ ਦੀ ਦੁਰਵਰਤੋਂ ਕਰਦਿਆਂ ਰਿਟੇਲਰਾਂ ਨੂੰ ਸ਼ਰਤਾਂ ਦੱਸੀਆਂ ਗਈਆਂ। ਉਹਨਾਂ ਦੱਸਿਆ ਕਿ ਮੰਤਰੀਆਂ ਦੇ ਸਮੂਹ ਨੇ ਇਹ ਵੀ ਦੱਸਿਆ ਹੈ ਕਿ ਐਲ 1 ਹੋਲਡਰਾਂ ਤੋਂ ਸਰਕਾਰ ਨੂੰ ਮਿਲਣ ਵਾਲੇ ਮਾਲੀਏ ਵਿਚ ਪਿਛਲੇ ਸਾਲ ਦੇ 28 ਕਰੋੜ ਰੁਪਏ ਦੇ ਮੁਕਾਬਲੇ 150 ਕਰੋੜ ਰੁਪਏ ਦਾ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਪਿਛਲੇ ਸਾਲ ਬ੍ਰਿੰਡਕੋ ਤੇ ਆਨੰਤ ਵਾਈਨਜ਼ ਵਰਗੇ ਐਲ 1 ਹੋਲਡਰਾਂ, ਜਿਹਨਾਂ ਨੂੰ ਦਿੱਲੀ ਆਬਕਾਰੀ ਘੁਟਾਲੇ ਵਿਚ ਦੋਸ਼ੀ ਠਹਿਰਾਇਆ ਗਿਆ, ਨੇ ਆਪ ਸਰਕਾਰ ਨਾਲਰਲ ਕੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਇਹ ਪੈਸਾ ਵਸੂਲਿਆ ਜਾਣਾ ਚਾਹੀਦਾ ਹੈ ਤੇ ਦਿੱਲੀ ਦੀ ਤਰਜ਼ ’ਤੇ ਮਾਮਲੇ ਵਿਚ ਸੀ ਬੀ ਆਈ ਕੇਸ ਦਰਜ ਕਰ ਕੇ ਸਾਰੇ ਮੁਲਜ਼ਮਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਸਰਦਾਰ ਮਜੀਠੀਆ ਨੇ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਨੂੰ ਚੁਣੌਤੀ ਦਿੱਤੀ ਕਿ ਉਹ ਸਾਬਤ ਕਰਨ ਕਿ ਆਬਕਾਰੀ ਮਾਲੀਏ ਵਿਚ 47 ਫੀਸਦੀ ਵਾਧਾ ਹੋਇਆਹੈ। ਉਹਨਾਂ ਕਿਹਾ ਕਿ ਮੌਜੂਦਾ ਆਬਕਾਰੀ ਮਾਲੀਏ ਵਿਚ ਪਿਛਲੇ ਸਾਲ ਨਵੀਂ ਆਬਕਾਰੀ ਨੀਤੀ ਬਣਾਉਣ ਵਿਚ ਦੇਰੀ ਕਾਰਨ 926 ਕਰੋੜ ਰੁਪਏ ਦਾ ਪਿਛਲਾ ਬਕਾਇਆ ਵੀਸ਼ਾਮਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸਲ ਵਿਚ ਮਾਲੀਏ ਵਿਚ ਵਾਧਾ ਸਿਰਫ 10 ਫੀਸਦੀ ਹੈ।