- ਕੈਂਪਾਂ ਵਿੱਚ ਲੋਕਾਂ ਦੇ ਹੱਥੋਂ ਹੱਥ ਹੋ ਰਹੇ ਹਨ ਕੰਮ
ਜਲਾਲਾਬਾਦ 14 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਮੰਡੀ ਅਮੀਨ ਗੰਜ ਅਤੇ ਚੱਕ ਜੰਡ ਵਾਲਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ । ਜਿੱਥੇ ਹਲਕਾ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਪਹੁੰਚੇ। ਉਨਾਂ ਨੇ ਮੌਕੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਸਬੰਧੀ ਨਿਰਦੇਸ਼ ਦਿੱਤੇ। ਉਹਨਾਂ ਆਖਿਆ ਕਿ ਇਹ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਹਨਾਂ ਲੋਕ ਸੁਵਿਧਾ ਕੈਂਪਾਂ ਵਿੱਚ ਲੋਕਾਂ ਦੇ ਹੱਥੋਂ ਹੱਥ ਕੰਮ ਹੋ ਰਹੇ ਹਨ ਅਤੇ ਜਿਹੜੇ ਲੋਕ ਸਵੇਰੇ ਕਿਸੇ ਨਾ ਕਿਸੇ ਸਰਟੀਫਿਕੇਟ ਬਣਵਾਉਣ ਲਈ ਅਰਜੀ ਦਿੰਦੇ ਹਨ ਉਹਨਾਂ ਦੇ ਨਾਲੋ ਨਾਲ ਸਰਟੀਫਿਕੇਟ ਬਣਾ ਕੇ ਕੈਂਪ ਵਿੱਚ ਹੀ ਉਹਨਾਂ ਨੂੰ ਦਿੱਤੇ ਜਾ ਰਹੇ ਹਨ। ਉਨਾਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਦੀਆਂ ਕੋਸ਼ਿਸ਼ਾਂ ਦੀ ਲੜੀ ਦੇ ਵਿੱਚ ਇਹ ਕੈਂਪ ਲਗਾਏ ਗਏ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦੀ ਦਿੱਤੀ ਗਈ ਸਹੂਲਤ ਵੀ ਆਮ ਲੋਕਾਂ ਲਈ ਵਰਦਾਨ ਸਾਬਿਤ ਹੋਈ ਹੈ ਅਤੇ ਮਹਿੰਗਾਈ ਦੇ ਇਸ ਦੌਰ ਵਿੱਚ ਇਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ । ਇਸੇ ਤਰ੍ਹਾਂ ਉਹਨਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਵੀ ਪੰਜਾਬ ਸਰਕਾਰ ਵੱਡੇ ਪੱਧਰ ਤੇ ਸੁਧਾਰ ਕਰ ਰਹੀ ਹੈ ਤਾਂ ਜੋ ਸਾਡੀ ਨਵੀਂ ਪੀੜੀ ਨੂੰ ਵਿਸ਼ਵ ਮਿਆਰੀ ਸਿੱਖਿਆ ਦਿੱਤੀ ਜਾ ਸਕੇ । ਇਸ ਮੌਕੇ ਲੋਕਾਂ ਨੇ ਇਹ ਕੈਂਪ ਲਗਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।