ਮਾਛੀਵਾੜਾ, 24 ਮਈ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਮਾਛੀਵਾੜਾ ਅਧੀਨ ਗ੍ਰਾਮ ਪੰਚਾਇਤ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਮਾਛੀਵਾੜਾ ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਮਰਾਲਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਗੜ੍ਹੀ ਤਰਖਾਣਾ ਦੀ 3 ਏਕੜ 1 ਕਨਾਲ ਜੋਕਿ ਰਸਤਾ ਅਤੇ ਖਾਲਾ ਸੀ, ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਬੀ.ਡੀ.ਪੀ.ਓ. ਮਾਂਗਟ ਨੇ ਅੱਗੇ ਦੱਸਿਆ ਕਿ ਇਸ ਜ਼ਮੀਨ 'ਤੇ ਪਿੰਡ ਵਾਸੀਆਂ ਵਲੋਂ ਨਾਜਾਇਜ ਕਬਜ਼ਾ ਕੀਤਾ ਹੋਇਆ ਸੀ। ਇਸ ਮੌਕੇ ਸੁਪਰਡੰਟ ਗੁਰਪ੍ਰੀਤ ਸਿੰਘ ਬਦੇਸ਼ਾ, ਲਖਵਿੰਦਰ ਸਿੰਘ ਪੰਚਾਇਤ ਅਫ਼ਸਰ, ਅਮਰਜੀਤ ਸਿੰਘ ਪੰਚਾਇਤ ਸਕੱਤਰ ਵਲੋਂ ਉਪਰੋਕਤ ਰਕਬੇ ਦਾ ਕਬਜ਼ਾ ਸਰਪੰਚ/ਸਮੂਹ ਪੰਚ ਗੜ੍ਹੀ ਤਰਖਾਣਾ ਦੇ ਸਪੁਰਦ ਕੀਤਾ ਗਿਆ। ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ) ਨਵਨੀਤ ਜੋਸ਼ੀ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।