ਏਜੰਸੀਆਂ ਵੱਲੋਂ ਕਿਸਾਨਾਂ ਨੂੰ 471 ਕਰੋੜ 84  ਲੱਖ ਰੁਪਏ ਤੋਂ ਵਧੇਰੇ ਦੀ ਕੀਤੀ ਅਦਾਇਗੀ 

ਮਲੇਰਕੋਟਲਾ, 06 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ 45 ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਜਾਰੀ ਹੈ । ਕਿਸਾਨਾਂ ਦੀ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। 05 ਮਈ 2023 ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 471ਕਰੋੜ 84 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰੀਦੀ ਗਈ ਜਿਨਸ(ਕਣਕ) 02 ਲੱਖ 32 ਹਜ਼ਾਰ683 ਮੀਟਰਕ ਟਨ ਦੇ ਬਦਲੇ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਪਨਗ੍ਰੇਨ ਏਜੰਸੀ ਵੱਲੋਂ 299.20  ਕਰੋੜ, ਮਾਰਕਫੈੱਡ ਵੱਲੋਂ 54.49 ਕਰੋੜ ਪਨਸਪ ਵੱਲੋਂ 38.34, ਪੰਜਾਬ ਵੇਅਰ ਹਾਊਸ ਵੱਲੋਂ 79.81 ਵੱਲੋਂ  ਅਦਾਇਗੀ ਕਿਸਾਨਾਂ ਨੂੰ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 02 ਲੱਖ 32 ਹਜ਼ਾਰ 683 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ।ਜਿਸ ਵਿੱਚੋਂ ਪਨਗ੍ਰੇਨ ਵੱਲੋਂ 141345 ਮੀਟਰਕ ਟਨ, ਮਾਰਕਫੈੱਡ ਵੱਲੋਂ 25791 ਮੀਟਰਕ ਟਨ, ਪਨਸਪ ਵੱਲੋਂ 18126 ਮੀਟਰਕ ਟਨ, ਵੇਅਰ ਹਾਊਸ ਵੱਲੋਂ 37896 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 9525 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।