ਲੁਧਿਆਣਾ, 14 ਨਵੰਬਰ : ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਪਿੰਡ ਛਪਾਰ ਵਿਖੇ ਇੱਕ ਵਿਸ਼ੇਸ਼ ਇਨਾਮ ਵੰਡ ਕੈਂਪ ਲਗਾਇਆ ਗਿਆ ਜਿਸ ਵਿੱਚ ਦਿੱਲੀ-ਲੁਧਿਆਣਾ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਮਾਲਕਾਂ ਨੂੰ ਇਨਾਮੀ ਰਾਸ਼ੀ ਵੰਡੀ ਗਈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ-ਕਮ-ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਰ ਡਾ: ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਕੈਂਪ ਪਿੰਡ ਧੂਰਕੋਟ, ਜੁਰਾਹਾ ਵਿਖੇ ਕ੍ਰਮਵਾਰ 15 ਅਤੇ 17 ਨਵੰਬਰ ਨੂੰ ਲਗਾਏ ਜਾਣਗੇ। ਉਨ•ਾਂ ਅੱਗੇ ਦੱਸਿਆ ਕਿ ਇਨ•ਾਂ ਕੈਂਪਾਂ ਦਾ ਉਦੇਸ਼ ਐਵਾਰਡ ਵੰਡਣ ਦੀ ਰਫਤਾਰ ਨੂੰ ਹੋਰ ਤੇਜ਼ ਕਰਨਾ ਹੈ ਤਾਂ ਜੋ ਮਹੱਤਵਪੂਰਨ ਕੈਂਪ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੈਂਪ ਵਿੱਚ ਸਾਰੇ ਸਬੰਧਤ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨੇ ਲਾਭਪਾਤਰੀ ਜ਼ਮੀਨ ਮਾਲਕਾਂ ਨੂੰ ਤੁਰੰਤ ਰਾਸ਼ੀ ਵੰਡਣ ਨੂੰ ਯਕੀਨੀ ਬਣਾਇਆ। ਐਸ.ਡੀ.ਐਮ ਨੇ ਜ਼ਮੀਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਐਵਾਰਡ ਦੀ ਰਾਸ਼ੀ ਜਾਰੀ ਕਰਨ ਲਈ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਇਸ ਪ੍ਰਾਜੈਕਟ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਅਵਾਰਡ ਰਾਸ਼ੀ ਵੰਡ ਕੇ ਇਸ ਪ੍ਰਾਜੈਕਟ ਤਹਿਤ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਲਿਆ ਜਾ ਰਿਹਾ ਹੈ।