- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਮੌਕੇ ‘ਤੇ ਜਾ ਕੇ ਖੇਤਾਂ ਵਿੱਚ ਬੁਝਵਾਈ ਅੱਗ
ਸ੍ਰੀ ਮੁਕਤਸਰ ਸਾਹਿਬ 14 ਨਵੰਬਰ 2024 : ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਦੂਸਰੇ ਅਧਿਕਾਰੀਆਂ ਵਲੋਂ ਵੀ ਖੁਦ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ। ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਐਸ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ,ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਪਿੰਡ ਰੁਪਾਣਾ,ਧਿਗਾਣਾ,ਤਾਮਕੋਟ ਅਤੇ ਦਬੜਾ ਵਿਖੇ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਫਾਇਰ ਬਰੀਗੇਡ ਦੀ ਟੀਮ ਦੀ ਮੱਦਦ ਨਾਲ ਮੌਕੇ ਤੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕਾਸਤਕਾਰਾਂ ਨੂੰ ਕਿਹਾ ਕਿ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ। ਉਹਨਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਅੱਗੇ ਕਿਹਾ ਕਿ ਪਰਾਲੀ ਦਾ ਮਸ਼ੀਨੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ ਅਤੇ ਵਾਤਾਵਰਣ ਨੂੰ ਗੰਦਲਾ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਹਦਾਇਤ ਕੀਤੀ ਕਿ ਜੇਕਰ ਕੋਈ ਕਾਸਤਕਾਰ ਪਰਾਲੀ ਨੂੰ ਅੱਗ ਲਗਾਉਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਣ ਕਰਨ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਜਰੂਰ ਧਿਆਨ ਵਿੱਚ ਲਿਆਉਣ। ਉਹਨਾਂ ਅੱਗੇ ਦੱਸਿਆ ਕਿ ਜਿਲ੍ਹਾ ਪ੍ਰਸ਼ਸਾਸਨ ਦੀਆਂ ਹਦਾਇਤਾਂ ਤੇ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜ਼ਿਲ੍ਹਾ ਪੱਧਰ ‘ਤੇ ਡਾ. ਹਰਜੀਤ ਸਿੰਘ ਏ.ਡੀ.ਓ ਮੋਬਾ. ਨੰ: 95696-95598, ਬਲਾਕ ਸ੍ਰੀ ਮੁਕਤਸਰ ਸਾਹਿਬ ਲਈ ਡਾ. ਸ਼ਵਿੰਦਰ ਸਿੰਘ ਏ.ਡੀ.ਓ. ਮੋਬਾ. ਨੰ. 99154-85041, ਬਲਾਕ ਮਲੋਟ ਲਈ ਮੋਬਾ. ਨੰ: 76819-95355, ਬਲਾਕ ਗਿੱਦੜ੍ਹਬਾਹਾ ਲਈ ਮੋਬਾ. ਨੰ: 79866-03352 ਅਤੇ ਬਲਾਕ ਲੰਬੀ ਲਈ ਮੋਬਾ. ਨੰ: 76259-95897 ਮੌਜੂਦ ਹਨ। ਕਿਸਾਨ ਪਰਾਲੀ ਪ੍ਰਬੰਧਨ ਦੀ ਜਾਣਕਾਰੀ ਅਤੇ ਮਸ਼ੀਨਾਂ ਦੀ ਉਪਲੱਬਧਤਾ ਲਈ ਇਨਾਂ ਨੰਬਰਾਂ ‘ਤੇ ਕਿਸੇ ਸਮੇਂ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸ੍ਰੀ ਕਰਨਜੀਤ ਸਿੰਘ (ਆਤਮਾ ) ਵੀ ਮੌਜੂਦ ਸਨ।