- ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਰੱਖਿਆ ਨੀਂਹ ਪੱਥਰ
ਫ਼ਰੀਦਕੋਟ 30 ਨਵੰਬਰ : ਹਲਕਾ ਕੋਟਕਪੂਰਾ ਦੇ ਪਿੰਡ ਢਿੱਲਵਾਂ ਵਿਖੇ ਜਲਦ ਹੀ ਆਂਗਨਵਾੜੀ ਸੈਂਟਰ ਹੋਣ ਵਿੱਚ ਆ ਜਾਵੇਗਾ ਜੋ ਕਿ ਪਿੰਡ ਦੇ ਛੋਟੇ ਬੱਚਿਆਂ ਦੀ ਪੜ੍ਹਾਈ ਪੋਸ਼ਣ ਤੇ ਦੇਖਭਾਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਇਸ ਆਂਗਨਵਾੜੀ ਸੈਂਟਰ ਦਾ ਨੀਹ ਪੱਥਰ ਰੱਖਣ ਉਪਰੰਤ ਕੀਤਾ। ਢਿਲਵਾਂ ਨੇ ਦੱਸਿਆ ਕਿ ਇਸ ਸੈਂਟਰ ਦੇ ਮੁਕੰਮਲ ਹੋ ਜਾਣ ਤੇ ਜਿੱਥੇ ਛੋਟੇ ਬੱਚਿਆਂ ਨੂੰ ਮਾਪਿਆਂ ਵੱਲੋਂ ਬਹੁਤ ਦੂਰ ਲਿਜਾਣ ਦੀ ਲੋੜ ਨਹੀਂ ਪਵੇਗੀ। ਉੱਥੇ ਨਾਲ ਹੀ ਪਿੰਡਾਂ ਦੇ ਵਿੱਚ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਹਨਾਂ ਦੱਸਿਆ ਕਿ 1000 ਜਨਸੰਖਿਆ ਦੇ ਪਿੱਛੇ ਇੱਕ ਆਂਗਨਵਾੜੀ ਸੈਂਟਰ ਬਣਾਇਆ ਜਾਂਦਾ ਹੈ। ਜਿਸ ਵਿੱਚ ਜ਼ੀਰੋ ਤੋਂ ਤਿੰਨ ਸਾਲ ਦੇ ਬੱਚੇ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਜਿਨਾਂ ਬੱਚਿਆਂ ਨੇ ਹਾਲੇ ਤੱਕ ਸਕੂਲ ਵਿੱਚ ਦਾਖਲਾ ਨਹੀਂ ਲਿਆ ਉਹਨਾਂ ਲਈ ਪ੍ਰੀ ਸਕੂਲਿੰਗ ਅਜਿਹੀਆਂ ਸਹੂਲਤਾਂ ਉਪਲਬਧ ਹੁੰਦੀਆਂ ਹਨ। ਉਹਨਾਂ ਦੱਸਿਆ ਕਿ ਹਰ ਆਂਗਨਵਾੜੀ ਸੈਂਟਰ ਵਿੱਚ ਸਰਕਾਰ ਵੱਲੋਂ ਮਨਜੂਰਸ਼ੁਦਾ ਤਰੀਕੇ ਦੇ ਨਾਲ ਮਹੀਨੇ ਵਿੱਚ ਦੋ ਸਮਾਗਮ ਕਰਵਾਏ ਜਾਂਦੇ ਹਨ। ਜਿਸ ਤਹਿਤ ਗਰਭਵਤੀ ਮਾਵਾਂ ਅਤੇ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਕੌਂਸਲਿੰਗ ਅਤੇ ਰਾਸ਼ਨ ਮੁਹਈਆ ਕਰਵਾਇਆ ਜਾਂਦਾ ਹੈ।