- ਅਬੋਹਰ ਸ਼ਹਿਰ ਵਿਚ ਜਨਵਰੀ 2024 ਤੋਂ ਹੁਣ ਤੱਕ 211 ਕੁੱਤਿਆਂ ਨੂੰ ਟੀਕਾਕਰਨ ਕੀਤਾ ਗਿਆ-ਡਾ. ਮਨਦੀਪ
ਅਬੋਹਰ 20 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਨਰੀ ਅਫਸਰ ਅਬੋਹਰ ਡਾ. ਮਨਦੀਪ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਮੁਹੱਲੇ ਵਿਚ ਜਾ ਕੇ ਅਵਾਰਾ ਕੁੱਤਿਆਂ ਦਾ ਟੀਕਾਕਰਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਦੀਆਂ ਟੀਮਾਂ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਸ਼ਹਿਰ ਵਿਚ 1 ਜਨਵਰੀ 2024 ਤੋਂ ਹੁਣ ਤੱਕ 211 ਕੁੱਤਿਆਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ।