ਬਰਨਾਲਾ, 31 ਅਕਤੂਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਿਲ੍ਹਾ ਬਰਨਾਲਾ ਵਿਖੇ “ਪੰਜਾਬ ਅਗੇਂਸਟ ਡਰੱਗਅਡਿਕਸ਼ਨ” ਮੁਹਿੰਮ ਚਲਾਈ ਗਈ, ਜਿਸ ਦੌਰਾਨ ਨਸ਼ਿਆ ਦਾ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰਾਂ/ਵੈਬੀਨਾਰ, ਨੁੱਕੜਨਾਟਕੁ, ਡੀਬੇਟ ਪ੍ਰਤੀਯੋਗਤਾਵਾਂ,ਪੋਸਟਰ ਮੇਕਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਸੇ ਮੁਹਿੰਮ ਅਧੀਨ ਅੱਜ ਮਿਤੀ 31.10.2023 ਨੂੰ ਜਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਤੋਂ ਇੱਕ ਸਾਈਕਲ ਰੈਲੀ ਦਾ ਆਯੋਜ਼ਨ ਕੀਤਾ ਗਿਆ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੁਮਲਾ ਮਲਕਣ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਵੱਲੋ੍ਹਂ ਹਰੀ ਝੰਡੀ ਦੇ ਕੇ ਇਸ ਰੈਲੀ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਵਕੀਲ ਸਾਹਿਬਾਨ, ਡੀ.ਈ.ਓ.ਦਫ਼ਤਰ ਬਰਨਾਲਾ ਵੱਲੋ੍ਹਂ ਲਾਅ ਅਫ਼ਸਰ, ਸਕੂਲ ਅਧਿਆਪਕ,ਪੈਰਾ ਲੀਗਲ ਵਲੰਟੀਅਰ, ਸਟਾਫ਼ ਮੈਂਬਰ ਆਦਿ ਮੌਜੂਦ ਸਨ। ਸ੍ਰੀ ਗੁਰਬੀਰ ਸਿੰਘ, ਮਾਨਯੋਗ ਸੀ.ਜੇ.ਐੱਮ.—ਸਹਿਤ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵੱਖ—ਵੱਖ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਕੁੱਲ 83 ਸੈਮੀਨਾਰ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ।ਇਨ੍ਹਾਂ ਸੈਮੀਨਾਰਾਂ ਦੋਰਾਨ 7000 ਦੇ ਕਰੀਬ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾਂ 94 ਸਕੂਲਾਂ ਵਿੱਚ ਡੀਬੇਟ, ਪੋਸਟਰ ਮੇਕਿੰਗ ਅਤੇ ਸਲੋਗਨ ਰਾਇੰਟਿੰਗ ਮੁਕਾਬਲੇ ਕਰਵਾਏ ਗਏ।