ਫਾਜਿਲਕਾ 9 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਦੇ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਆਖਿਆ ਕਿ ਇਹ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਕੀਮ ਤਹਿਤ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ। ਉਹਨਾਂ ਨੇ ਆਖਿਆ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇਹਨਾਂ ਦਾ ਲਾਭ ਲੈਣ।
ਅਬੋਹਰ ਉਪਮੰਡਲ ਵਿੱਚ 12 ਫਰਵਰੀ ਨੂੰ ਰਾਜਪੁਰਾ ਅਤੇ ਡੋਦੇਵਾਲਾ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਲੋਕ ਸੁਵਿਧਾ ਕੈਂਪ ਲੱਗਣਗੇ। ਜਿਸ ਵਿੱਚ ਰਾਜਪੁਰਾ ਅਤੇ ਡੋਦੇਵਾਲਾ ਪਿੰਡਾਂ ਦੇ ਵਸਨੀਕ ਵੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਤੋਂ ਬਿਨ੍ਹਾਂ ਪਿੰਡ ਭਾਗੂ ਅਤੇ ਰਾਏਪੁਰਾ ਪਿੰਡਾਂ ਵਿੱਚ ਸਵੇਰੇ 2 ਵਜੇ ਤੋਂ ਲੋਕ ਸੁਵਿਧਾ ਕੈਂਪ ਲਗਣਗੇ। ਜਿਸ ਵਿੱਚ ਭਾਗੂ ਅਤੇ ਰਾਏਪੁਰਾ ਦੇ ਵਸਨੀਕ ਵੀ ਸੇਵਾਵਾਂ ਦਾ ਲਾਭ ਲੈ ਸਕਣਗੇ।