ਮੋਹਾਲੀ, 12 ਫਰਵਰੀ : ਜੇਲ੍ਹ ਵਿੱਚ ਬੰਦ ਚਰਚਿਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਲੋਗਰ ਭਾਨਾ ਸਿੱਧੂ ਖਿਲਾਫ ਮੋਹਾਲੀ ਦੀ ਇਮੀਗ੍ਰੇਸ਼ਨ ਕੰਪਨੀ ਮਾਲਕ ਵੱਲੋਂ ਜਬਰਨ ਵਸੂਲੀ ਅਤੇ ਡਰਾਉਣ ਧਮਕਾਉਣ ਦਾ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਨੂੰ ਮੋਹਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਅਦਾਲਤ ਵੱਲੋਂ ਭਾਨੇ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਸੀ। ਅੱਜ ਮੋਹਾਲੀ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ।