ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ 

ਬਰਨਾਲਾ, 24 ਅਕਤੂਬਰ 2024 : ਬਰਨਾਲਾ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਬਾਅਦ ਕਾਂਗਰਸ ਦੇ ਕਾਲਾ ਢਿੱਲੋਂ ਨੇ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਦੌਰਾਨ ਦੋਵਾਂ ਨੇ ਤਾਕਤ ਦਿਖਾ ਕੇ ਆਪਣਾ ਦਮ ਦਿਖਾਇਆ। ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਦੇ ਨਾਲ ਸਾਬਕਾ ਮੰਤਰੀ ਵਿਜੇਂਦਰ ਸਿੰਗਲਾ ਅਤੇ ਸੁਰਿੰਦਰਪਾਲ ਸਿੰਘ ਸਿਬੀਆ ਹਾਜ਼ਰ ਸਨ। 25 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਨ੍ਹਾਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੋਂ ਸੰਸਦ ਮੈਂਬਰ ਬਣੇ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਸੀਟ ਤੋਂ ਵਿਧਾਇਕ ਸਨ। ਇਸ ਦੇ ਨਾਹੀ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਅੱਜ ਆਪਣੇ ਪਰਿਵਾਰ ਸਮੇਤ ਬਰਨਾਲਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਨ੍ਹਾਂ ਸ਼ਹਿਰ ਵਿੱਚ ਰੈਲੀ ਕੀਤੀ। ਕੇਵਲ ਢਿੱਲੋਂ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ। 2007 ਅਤੇ 2012 ਵਿੱਚ ਦੋ ਵਾਰ ਬਰਨਾਲਾ ਤੋਂ ਵਿਧਾਇਕ ਚੁਣੇ ਗਏ।