ਫਾਜ਼ਿਲਕਾ, 6 ਅਪ੍ਰੈਲ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਦ ਬਾਂਡਡ ਲੇਬਰ ਸਿਸਟਮ (ਅਬੋਲਿਸ਼) ਐਕਟ, 1976 (ਸੰਵਿਧਾਨ ਦਾ ਆਰਟੀਕਲ 23) 24 ਅਕਤੂਬਰ 1975 ਤੋਂ ਦੇਸ਼ ਵਿੱਚ ਬੰਧੂਆ ਮਜ਼ਦੂਰੀ ਕਰਵਾਉਣੀ ਇੱਕ ਅਪਰਾਧ ਹੈ। ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਮਾਲਕ ਲੇਬਰ ਪਾਸੋਂ ਬੰਧੂਆ ਮਜ਼ਦੂਰੀ ਕਰਵਾਉਂਦਾ ਹੈ ਤਾਂ ਸ਼ਿਕਾਇਤ ਮਿਲਣ ਤੇ 24 ਘੰਟੇ ਅੰਦਰ ਹੀ ਸਬ ਡਵੀਜ਼ਨਲ ਵਿਜੀਲੈਂਸ ਕਮੇਟੀ ਟੀਮ ਮੌਕੇ ਤੇ ਪਹੁੰਚ ਕੇ ਬੰਧੂਆ ਮਜ਼ਦੂਰ ਨੂੰ ਛੁਡਵਾਏਗੀ ਅਤੇ ਬੰਧੂਆ ਮਜ਼ਦੂਰ ਦੇ ਪੁਨਰਵਾਸ ਸਬੰਧੀ ਬਣਦੀ ਸਹਾਇਤਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਜਾਵੇਗੀ। ਬੰਧੂਆ ਮਜ਼ਦੂਰੀ ਕਰਵਾਉਣ ਵਾਲੇ ਮਾਲਕ ਖਿਲਾਫ ੳਕਤ ਐਕਟ ਦੀ ਧਾਰਾ 16, 17, 18 ਅਤੇ 19 ਅਨੁਸਾਰ ਤਿੰਨ ਸਾਲ ਤੱਕ ਦੀ ਸਜ਼ਾ/ਜੁਰਮਾਨਾ ਜਾਂ ਫਿਰ ਦੋਵੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੰਧੂਆ ਮਜ਼ਦੂਰੀ ਸਬੰਧੀ ਦਫਤਰ ਡਿਪਟੀ ਕਮਿਸ਼ਨਰ, ਫਾਜਿਲਕਾ/ਦਫਤਰ ਉੱਪ ਮੰਡਲ ਮੈਜਿਸਟੇ੍ਰਟ, ਫਾਜਿਲਕਾ/ਜਲਾਲਾਬਾਦ/ਅਬੋਹਰ ਜਾਂ ਦਫਤਰ ਕਿਰਤ ਤੇ ਸੁਲਾਹ ਅਫਸਰ, ਫਾਜਿਲਕਾ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।