- ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਲਈ ਮਿਲੇਗਾ ਸਾਫ ਸੁਥਰਾ ਪਾਣੀ
ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ : ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲੇ੍ਹ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ ਤੇ ਸਨਮਾਨਿਤ ਕਰੇਗੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।