ਖੰਨਾ, 26 ਨਵੰਬਰ : ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਤਿੰਨ ਦੋਸਤਾਂ ਦੀ ਕਾਰ ਬੇਕਾਬੂ ਹੋ ਕੇ ਹਾਦਸਾ ਗ੍ਰਸਤ ਹੋ ਗਈ, ਜਿਸ ਕਾਰਨ ਇੱਕ ਦੀ ਮੌਤ ਹੋ ਜਾਣ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਕਾਰ ਸਵਾਰ ਹੋ ਕੇ ਤਿੰਨ ਦੋਸਤ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੀ ਕਾਰ ਪਿੰਡ ਨਰੈਣਗੜ੍ਹ ਨੇੜੇ ਬੇਕਾਬੂ ਹੋ ਗਈ ਅਤੇ ਖੰਭੇ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਛੱਪੜ ਵਿੱਚ ਜਾ ਡਿੱਗੀ, ਜਿਸ ਨੂੰ ਆਸ ਪਾਸ ਦੇ ਲੋਕਾਂ ਨੇ ਟਰੈਕਟਰ ਨਾਲ ਰੱਸੀਆਂ ਬੰਨ੍ਹ ਕੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਘਟਨਾਂ ਦੇ ਤਕਰੀਬਨ 15 ਮਿੰਟ ਬਾਅਦ ਕਾਰ ‘ਚ ਸਵਾਰ ਗੁਰਪ੍ਰੀਤ ਸਿੰਘ ਤੇ ਨਿਸ਼ਾਂ ਨੂੰ ਬਾਹਰ ਕੱਢ ਲਿਆ ਗਿਆ, ਜਦੋਂ ਕਿ ਤੀਸਰੇ ਨੌਜਵਾਨ ਤਰਨਦੀਪ ਸਿੰਘ ਨੂੰ ਬਚਾਇਆ ਨਾ ਸਕਿਆ। ਮ੍ਰਿਤਕ ਤਰਨਦੀਪ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਪਰਿਵਾਰ ਵਿੱਚ ਬੁੱਢੇ ਮਾਤਾ ਪਿਤਾ , ਪਤਨੀ ਤੇ ਇੱਕ 7 ਸਾਲ ਦੀ ਧੀ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਸਦਰ ਪੁਲਿਸ ਖੰਨਾ ਵੱਲੋਂ 174 ਦੀ ਕਾਰਵਾਈ ਅਮਲ ‘ਚ ਲਿਆਂਦੀ ਗਈ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।