ਬਠਿੰਡਾ, 18 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਵਿਜੀਲੈਂਸ ਮੋਨੀਟਰਿੰਗ ਕਮੇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਸਾਲ 2023-24 ਦੀ ਪਹਿਲੀ ਤਿਮਾਹੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਅੱਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਹੋਏ ਵੱਖ-ਵੱਖ ਮਾਨਯੋਗ ਅਦਾਲਤਾਂ ਅਤੇ ਐੱਸ.ਐੱਸ.ਪੀ. ਦਫਤਰ ਵਿਖੇ ਚੱਲ ਰਹੇ ਜੇਰੇ ਤਫਤੀਸ਼ ਕੇਸਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਲੰਮੇ ਸਮੇਂ ਤੋਂ ਚੱਲ ਰਹੇ ਕੇਸਾਂ ਦਾ ਨਿਪਟਾਰਾ ਕਰਨ ਲਈ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ਼੍ਰੀ ਬਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2022-23 ਦੌਰਾਨ 27,51,138 ਰੁਪਏ ਦਾ ਬਜਟ ਪ੍ਰਾਪਤ ਹੋਇਆ ਸੀ, ਜਿਸ ਚੋਂ 25,21,138 ਰੁਪਏ ਸਕੀਮ ਦੇ ਨਾਰਮਜ਼ ਅਨੁਸਾਰ 8 ਪੀੜ੍ਹਤਾਂ ਦੇ ਬੈਂਕ ਖਾਤਿਆਂ ਵਿੱਚ ਪੀ.ਐੱਫ.ਐੱਮ.ਐੱਸ.ਪੋਰਟਲ ਰਾਹੀਂ ਟਰਾਂਸਫਰ ਕਰ ਦਿੱਤੇ ਗਏ ਹਨ ਤੇ ਬਾਕੀ ਰਹਿੰਦੀ 2,30,000 ਰੁਪਏ ਦੀ ਰਾਸ਼ੀ ਪੀੜ੍ਹਤਾਂ ਦੇ ਖਾਤੇ ਵਿੱਚ ਰਾਸ਼ੀ ਟਰਾਂਸਫਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਫੂਲ ਸ੍ਰੀ ਓਮ ਪ੍ਰਕਾਸ਼, ਉਪ ਜ਼ਿਲ੍ਹਾ ਅਟਾਰਨੀ ਬਠਿੰਡਾ ਸ਼੍ਰੀ ਅਮਰਜੀਤ ਸਿਆਲ, ਡੀ.ਐੱਸ.ਪੀ. ਟ੍ਰੈਫ਼ਿਕ ਸ੍ਰੀ ਸੰਜੀਵ ਮਿੱਤਲ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਤਲਵੰਡੀ ਸਾਬੋ ਸ਼੍ਰੀ ਗਗਨ ਗੋਇਲ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਸ਼੍ਰੀ ਜਸਵੀਰ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲੀ ਨਿਹਾਲ ਸਿੰਘ ਸ਼੍ਰੀ ਮਨਸ਼ਿੰਦਰ ਕੌਰ, ਸ਼੍ਰੀ ਨਰਿੰਦਰ ਸਿੰਘ ਬਸੀ, ਸ਼੍ਰੀ ਮਨਿੰਦਰ ਸਿੰਘ, ਸ਼੍ਰੀ ਨਿਰਮਲ ਸਿੰਘ, ਸ੍ਰੀ ਜਸਪ੍ਰੀਤ ਸਿੰਘ ਅਤੇ ਸ਼੍ਰੀਮਤੀ ਰੇਨੂੰ ਬਾਲਾ ਨਾਨ-ਸਰਕਾਰੀ ਮੈਂਬਰ ਵੀ ਕਮੇਟੀ ਮੈਂਬਰਾਂ ਵੱਜੋਂ ਸ਼ਾਮਲ ਹੋਏ।