ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰੇ: ਅਖਾੜਾ

ਜਗਰਾਉਂ 17 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀ ਸਿੰਘਾਂ ਦੀ   ਰਿਹਾਈ ਲਈ ਕੇਂਦਰ ਸਰਕਾਰ ਨੂੰ ਸਾਕਾਰਾਤਮਕ ਸੋਚ ਅਪਨਾਉਣ ਦੀ ਲੋੜ ਹੈ।ਇਹ ਵਿਚਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਅਖਾੜਾ ਨੇ ਪ੍ਰੈਸ ਬਿਆਨ ਰਾਹੀਂ ਸਾਂਝੇ ਕੀਤੇ।ਇਸ ਮੌਕੇ ਅਖਾੜਾ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਉਨ੍ਹਾਂ ਦਾ ਕਾਨੂੰਨਣ ਅਧਿਕਾਰ ਜਿਸ ਨੂੰ ਧਿਆਨ 'ਚ ਰੱਖਦਿਆਂ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰਨੀ ਚਾਹੀਦੀ ਹੈ।ਇਸ ਮੌਕੇ ਅਖਾੜਾ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਨਾਲ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਵਹਾਰ ਕਰ ਰਹੀ ਹੈ,ਜਿਸ ਕਰਕੇ ਸਿੱਖਾਂ ਦੇ ਮਨਾਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਸਖ਼ਤ ਰੋਸ ਹੈ। ਮਨਜੀਤ ਸਿੰਘ ਅਖਾੜਾ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾਂ ਕਰਨਾਂ ਘੱਟ ਗਿਣਤੀਆਂ ਨਾਲ ਵਿਤਕਰੇ ਦਾ ਪੁਖ਼ਤਾ ਪ੍ਰਮਾਣ ਹੀ ਨਹੀਂ ਸਗੋਂ ਲੋਕਤੰਤਰ ਦੇ ਮੂੰਹ 'ਤੇ ਚਪੇੜ ਵੀ ਹੈ।