- ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ - ਨੀਰਜ ਕਟਿਆਲ
- ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮੁਕੰਮਲ ਪਾਬੰਦੀ – ਹਰਬੰਸ ਸਿੰਘ
ਮਾਲੇਰਕੋਟਲਾ 11 ਨਵੰਬਰ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਅਮਰਗੜ੍ਹ ਅਤੇ ਮਾਲੇਰਕੋਟਲਾ ਸਬ ਡਵੀਜਨ ਦਾ ਦੌਰਾ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਪ੍ਰਬੰਧਾਂ ਅਤੇ ਕਿਸਾਨਾਂ ਨੂੰ ਅੱਗਾਂ ਨਾ ਲਗਾਉਣ ਲਈ ਪ੍ਰਸਾਸ਼ਨ ਵਲੋਂ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜਾ ਲਿਆ । ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਪਰਾਲੀ ਤੋਂ ਬਿਜਲੀ ਬਣਾਉਣ ਵਾਲੀ ਫਰਮ ਵਲੋਂ ਅਮਰਗੜ੍ਹ ਸਬ ਡਵੀਜਨ ਵਿਖੇ ਭੁਰਥਲਾ ਮਡੇਰ,ਚੋਦਾ ਅਤੇ ਅਮਰਗੜ੍ਹ ਵਿਖੇ ਪਰਾਲੀ ਦੀ ਗੱਠਾ ਬਣਾ ਕੇ ਸਟੋਰ ਕਰਨ ਵਾਲੇ ਸਥਾਨਾਂ ਦਾ ਜਾਇਜਾ ਲਿਆ । ਇਸ ਤੋਂ ਇਲਾਵਾ ਸਬ ਡਵੀਜਨ ਮਾਲੇਰਕੋਟਲਾ ਦੇ ਪਿੰਡ ਕੈਲੋਂ,ਤੱਖਰਕਲਾ, ਮਹਿਬੂਬਪੁਰਾ, ਸਿਕੰਦਰਪੁਰਾ, ਬੁਕਾਵਾਲ, ਫਿਰੋਜਪੁਰ ਕੁਢਾਲਾ, ਖੁਰਦ,ਚੀਮਾ ,ਕਸੀਮਪੁਰ,ਨੱਥੋਹੇੜੀ,ਸੇਖੂਪੁਰਕਲਾਂ,ਧਨੋ ਅਤੇ ਅਮਾਮਗੜ੍ਹ ਦਾ ਮੁਆਇਨਾ ਕੀਤਾ ।ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ.ਸ੍ਰੀ ਹਰੰਬਸ ਸਿੰਘ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਏ.ਈ.ਈ.ਇੰਜ.ਜਸਪਾਲ ਸਿੰਘ,ਇੰਜ ਅਮਨਦੀਪ ਸਿੰਘ, ਖੇਤੀਬਾੜੀ ਵਿਭਾਗ ਤੋਂ ਏ.ਡੀ.ਓ ਡਾ ਕੁਲਦੀਪ ਕੌਰ,ਏ.ਐਸ.ਆਈ.ਇੰਦਰਦੀਪ ਕੌਰ ਤੋਂ ਇਲਾਵਾ ਸੁਪਰਵਾਇਜਰ, ਨੋਡਲ ਅਫਸਰ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਐਸ.ਡੀ.ਐਮ.ਸ੍ਰੀ ਹਰੰਬਸ ਸਿੰਘ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਦਫਾ 144 ਅਧੀਨ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ । ਉਨ੍ਹਾਂ ਹੋਰ ਦੱਸਿਆ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਫ਼ਸਲਾਂ ਦੀ ਰਹਿੰਦ ਖੂਹੰਦ (ਝੋਨੇ ਦੀ ਨਾੜ/ਪਰਾਲੀ ) ਨੂੰ ਸਾੜਨ ਤੋਂ ਰੋਕਣ ,ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਨੂੰ ਰੋਕਣ ਦੇ ਮੰਤਵ ਲਈ ਵੱਖ-ਵੱਖ ਵਿਭਾਗਾਂ ਦੇ ਕਰੀਬ 25 ਕਲਸਟਰ ਅਤੇ 192 ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ ਜਿਲ੍ਹੇ ਵਿੱਚ ਪਰਾਲੀ ਅਤੇ ਫਸ਼ਲੀ ਰਹਿੰਦ ਖੂਦ ਨੂੰ ਅੱਗ ਨਾ ਲਗਾਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਤੋਂ ਤੁਰੰਤ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਵਲੋਂ ਸਬਸਿਡੀ ਤੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਦੀ ਵਰਤੋਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਪਰਾਲੀ ਪ੍ਰਬੰਧਨ ਲਈ ਕੀਤੇ ਗਏ ਕੰਮਾਂ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਲਾਈ ਜਾਂਦੀ ਖੇਤਾਂ ਵਿੱਚ ਅੱਗ ਉਤੇ ਨਿਗਰਾਨੀ ਸੈਟੈਲਾਈਟ ਰਾਹੀਂ ਰੱਖੀ ਜਾ ਰਹੀ ਹੈ, ਇਸ ਲਈ ਨੂੰ ਇਹ ਕਿਸਾਨ ਇਹ ਸਮਝਣਾ ਨਹੀ ਚਾਹੀਦਾ ਕਿ ਉਨ੍ਹਾਂ ਦੀ ਅੱਗ ਲਗਾਉਣ ਦਾ ਕਿਸੇ ਨੂੰ ਪਤਾ ਨਹੀਂ ਲੱਗੇਗਾ, ਸਗੋਂ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾ ਅਨੁਸਾਰ ਉਨ੍ਹਾਂ ਵਿਰੁਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ।