ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ: ਕਪਿਲ ਮੀਨਾ

  • ਭਾਰਤ ਸੰਕਲਪ ਯਾਤਰਾ ਤਹਿਤ ਜਾਗਕੂਤਾ ਵੈੱਨਾਂ 23 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਦਾਖਿਲ ਹੋਣਗੀਆਂ

ਬਰਨਾਲਾ, 21 ਨਵੰਬਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸ਼ਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਉਣ ਅਤੇ ਇਨ੍ਹਾਂ ਯੋਜਨਾਵਾਂ ਰਾਹੀਂ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਹਿੱਤ ਵਿਕਸਿਤ ਭਾਰਤ ਸੰਕਲਪ ਯਾਤਰਾ ਸਬੰਧੀ ਸਟੇਟ ਪ੍ਰਭਾਰੀ ਸਕੱਤਰ ਸ੍ਰੀ ਕਪਿਲ ਮੀਨਾ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਬੈਠਕ ਕੀਤੀ ਗਈ। ਜਿਸ ਵਿੱਚ ਕੇਂਦਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਸ੍ਰੀ ਮੀਨਾ ਨੇ ਦੱਸਿਆ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਕੇਂਦਰ ਸਰਕਾਰ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੀਆਂ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ ਨੂੰ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਬਤੌਰ ਨੋਡਲ ਅਫ਼ਸਰ ਵਿਕਸਿਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਵਿੱਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾਵੇਗੀ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਜਿੱਥੇ ਸੈਂਕੜੇ ਲੋਕਾਂ ਨੂੰ ਲਾਭ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਜਾਗਕੂਤਾ ਵੈੱਨਾਂ ਮਿਤੀ 23 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਦਾਖਿਲ ਹੋਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ੍ਰੀ ਸਤਵੰਤ ਸਿੰਘ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਸ੍ਰੀ ਗੋਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ, ਸਿਵਲ ਸਰਜਨ ਬਰਨਾਲਾ ਸ੍ਰੀ ਜਸਬੀਰ ਸਿੰਘ ਔਲਖ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫਸਰ ਸ਼੍ਰੀਮਤੀ ਨੀਰੂ ਗਰਗ ਅਤੇ ਹੋਰ  ਅਧਿਕਾਰੀ ਹਾਜ਼ਰ ਸਨ।