- ਕਿਸਾਨਾਂ ਅਗਾਂਹਵਧੂ ਕਿਸਾਨਾਂ ਤੋਂ ਸੇਧ ਲੈ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨ ਨੂੰ ਤਰਜੀਹ ਦੇਣ : ਕੁਠਾਲਾ
ਮਾਲੇਰਕੋਟਲਾ 13 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਖ਼ਰੀਦ ਦੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਅਧਿਕਾਰੀ ਅਤੇ ਨੁਮਾਇੰਦੇ ਨਿਰੰਤਰ ਦੌਰੇ ਕਰ ਰਹੇ ਹਨ। ਅੱਜ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਵੱਲੋਂ ਕੁਠਾਲਾ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਅਤੇ ਚੱਲ ਰਹੀ ਖ਼ਰੀਦ, ਲਿਫ਼ਟਿੰਗ, ਅਦਾਇਗੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਕਿਸਾਨਾਂ ਤੋਂ ਮੁਸ਼ਕਿਲ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਨਾਜ ਮੰਡੀਆਂ ਵਿਚ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਖ਼ਰੀਦ ਦੌਰਾਨ ਉਨ੍ਹਾਂ ਨੇ ਤੋਲ ਵੀ ਚੈੱਕ ਕੀਤਾ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਜਿਨਸ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ । ਉਨ੍ਹਾਂ ਦੱਸਿਆ ਕਿ ਕਿਸਾਨ ਮੰਡੀਆਂ ਵਿੱਚ ਕੀਤੇ ਖ਼ਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਹੋਰ ਅਗਾਂਹਵਧੂ ਕਿਸਾਨਾਂ ਤੋਂ ਸੇਧ ਲੈ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਵਾਤਾਵਰਣ ਦੀ ਸ਼ੁੱਧਤਾ ਕਾਇਮ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਅੱਗ ਲਗਾਉਣ ਤੋਂ ਗੁਰੇਜ਼ ਕਰਨ । ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਸਕੀਮ ਤਹਿਤ ਪਰਾਲੀ ਦੇ ਯੋਗ ਪ੍ਰਬੰਧਨ ਲਈ ਉਪਲਬਧ ਕਰਵਾਈ ਮਸ਼ੀਨਰੀ ਦਾ ਸੱਦ ਉਪਯੋਗ ਕਰਕੇ ਪਰਾਲੀ ਦੇ ਪ੍ਰਬੰਧਨ ਕਰਨ । ਉਨ੍ਹਾਂ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਦੀ ਮੰਗ ਲਈ ਉਹ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਵਿਖੇ ਤਾਇਨਾਤ ਏ.ਡੀ.ਓ ਨਾਲ ਸੰਪਰਕ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪਰਾਲੀ ਦੇ ਪ੍ਰਬੰਧਨ ਲਈ. ਮਸ਼ੀਨਰੀ ਉਪਲਬਧ ਕਰਵਾਈ ਜਾ ਸਕੇ ।