ਫਤਿਹਗੜ੍ਹ ਸਾਹਿਬ, 28 ਨਵੰਬਰ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਿਹਤ ਤੇ ਤੰਦਰੁਸਤੀ ਕੇਂਦਰ ਕੋਟਲਾ ਬਜਵਾੜਾ ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਸਟਾਫ ਹਾਜ਼ਰ ਪਾਇਆ ਗਿਆ । ਇਸ ਮੌਕੇ ਤੇ ਉਹਨਾਂ ਪਿੰਡ ਵਿੱਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫਾਸਿਲੀਟੇਟਰ ਨੂੰ ਬੁਲਾ ਕੇ ਉਹਨਾਂ ਦੇ ਕੰਮ ਸਬੰਧੀ ਪੁੱਛ-ਗਿੱਛ ਕੀਤੀ ਅਤੇ ਉਹਨਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਅਤੇ ਡਿਲਿਵਰੀਆਂ ਸਰਕਾਰੀ ਹਸਪਤਾਲਾਂ ਵਿੱਚ ਕਰਾਉਣ ਦੀ ਹਦਾਇਤ ਕੀਤੀ। ਓਹਨਾ ਮਲਟੀ ਪਰਪਜ ਹੈਲਥ ਵਰਕਰ ਪਰਮਜੀਤ ਕੌਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਗਰਭਵਤੀ ਔਰਤਾਂ ਦੀ ਅਗੇਤੀ ਰਜਿਸਟਰੇਸ਼ਨ ਕਰਨੀ ਯਕੀਨੀ ਬਣਾਉਣ ਅਤੇ ਉਹਨਾਂ ਦੇ ਨਿਰਧਾਰਤ ਐਂਟੀਨੇਟਲ ਚੈਕਅਪ ਵੀ ਪੂਰੇ ਕੀਤੇ ਜਾਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਡਾਕਟਰ ਦਵਿੰਦਰਜੀਤ ਕੌਰ ਨੇ ਸਿਹਤ ਸੈਂਟਰ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਉਹਨਾਂ ਕਮਿਊਨਿਟੀ ਹੈਲਥ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਉਣ ਅਤੇ ਆਏ ਮਰੀਜ਼ਾਂ ਦਾ ਡਾਟਾ ਆਨਲਾਈਨ ਵੀ ਕਰਨ। ਇਸ ਮੌਕੇ ਕਮਿਊਨਿਟੀ ਹੈਲਥ ਅਫਸਰ ਸੀਖਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਏ.ਐਨ.ਐਮ ਪਰਮਜੀਤ ਕੌਰ , ਆਸ਼ਾ ਫਾਸਿਲੀਟੇਟਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।