- ਵੱਖ-ਵੱਖ ਸਕੀਮਾਂ/ਯੋਜਨਾਵਾਂ ਦਾ ਲਾਭ ਉਠਾਉਣ ਲਾਭਪਾਤਰੀ
- ਸਰਕਾਰੀ ਪ੍ਰਾਇਮਰੀ ਸਕੂਲ ਕੋਟਕਪੂਰਾ ਵਿਖੇ ਲੱਗੇਗਾ ਕੈਂਪ
ਕੋਟਕਪੂਰਾ 2 ਜੂਨ : ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਨੂੰ ਦੇਣ ਲਈ ਪਿੰਡਾਂ ਦੀਆਂ ਬਰੂਹਾਂ 'ਤੇ ਕੈਂਪ ਲਗਾਏ ਜਾ ਰਹੇ ਹਨ ਅਤੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਕਾਰ ਤੁਹਾਡੇ ਦੁਆਰ" ਤਹਿਤ ਇਹ ਕੈਂਪ 5 ਜੂਨ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਸਰਕਾਰੀ ਪ੍ਰਾਇਮਰੀ ਸਕੂਲ, ਜਲਾਲੇਆਣਾ ਰੋਡ, ਗਾਂਧੀ ਬਸਤੀ ਬਾਲਮੀਕਿ ਚੌਂਕ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਦੇ ਫਾਰਮ ਭਰ ਕੇ ਮੌਕੇ 'ਤੇ ਹੀ ਨਿਰੀਖਣ ਕਰਕੇ ਉਨਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।