- ਲੋਕਾਂ ਨੂੰ ਵੱਧ ਤੋਂ ਵੱਧ ਲਗਾਏ ਜਾ ਰਹੇ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ 26 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਗੁਰਦਿੱਤ ਸਿੰਘ ਸੇਖੋਂ ਨੇ ਇਨ੍ਹਾਂ ਕੈਂਪਾ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਂਪ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜੀ ਨਾਲ ਮੁਹੱਈਆ ਕਰਵਾਉਣ ਵਿੱਚ ਕਾਰਗਰ ਸਾਬਤ ਹੋ ਰਹੇ ਹਨ। ਐਮ.ਐਲ.ਏ ਸੇਖੋਂ ਬਲਾਕ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪਾ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਉਥੇ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾ ਬਾਰੇ ਲੋਕਾਂ ਦੀ ਪ੍ਰਤਿਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ ਅਤੇ ਹੋਰ ਵੀ ਅਨੇਕਾਂ ਪ੍ਰਕਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਕੈਂਪ ਮਿਤੀ 27 ਫ਼ਰਵਰੀ ਨੂੰ ਬਲਾਕ ਫ਼ਰੀਦਕੋਟ ਪਿੰਡ ਪਿੰਡੀ ਬਲੋਚਾਂ (ਸਵੇਰੇ 10.00 ਤੋਂ 12.00), ਕਾਨਿਆਂ ਵਾਲੀ (ਦੁਪਹਿਰ 02.00 ਤੋਂ 04.00), ਜੰਡਵਾਲਾ (ਸਵੇਰੇ 10.00 ਤੋਂ 12.00), ਪਿੰਡ ਸਾਧੂਵਾਲਾ (ਦੁਪਹਿਰ 02.00 ਤੋਂ 04.00) ਬਲਾਕ ਕੋਟਕਪੂਰਾ ਵਾਰਡ ਨੰਬਰ 27 (ਸਵੇਰੇ 10.00 ਤੋਂ 12.00) ਬਲਾਕ ਜੈਤੋ ਪਿੰਡ ਘਣੀਆਂ (ਦੁਪਹਿਰ 11.00 ਤੋਂ 01.00), ਪਿੰਡ ਮੱਲਾ (ਦੁਪਹਿਰ 02.00 ਤੋਂ 04.00) ਵਿਖੇ ਲਗਾਏ ਜਾਣਗੇ।