ਮੋਹਾਲੀ, 10 ਜਨਵਰੀ : ਮੋਹਾਲੀ ਜ਼ਿਲ੍ਹੇ ਵਿੱਚ ਸਿਲੰਡਰ ਫੱਟਣ ਕਾਰਨ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਟੀੜਾ ਵਿੱਚ ਕੈਟਰਿੰਗ ਦੇ ਗੋਦਾਮ ਵਿੱਚ ਸਿਲੰਡਰ ਫਟਿ ਗਿਆ। ਸਿਲੰਡਰ ਫੱਟਣ ਕਾਰਨ ਗੋਦਾਮ ਦੀ ਛੱਡ ਡਿੱਗ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ, ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਕੇਟਰਿੰਗ ਗੋਦਾਮ ਇੱਕ ਔਰਤ ਦੀ ਮਾਲਕੀਅਤ ਦੱਸਿਆ ਜਾਂਦਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਦਾਮ ਦੇ ਅੰਦਰ ਮੌਜੂਦ ਲੋਕ ਇੱਕ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਗੈਸ ਭਰ ਰਹੇ ਸਨ। ਇਸ ਦੌਰਾਨ ਸਿਲੰਡਰ ਫਟ ਗਿਆ। ਇਹ ਲੋਕ ਪ੍ਰੋਗਰਾਮਾਂ ਵਿੱਚ ਏ.ਸੀ ਅਤੇ ਕੂਲਰ ਲਗਾਉਂਦੇ ਸਨ। ਹਾਦਸੇ ਦੇ ਸਮੇਂ ਗੋਦਾਮ ਦੇ ਅੰਦਰ ਸਿਰਫ਼ ਤਿੰਨ ਲੋਕ ਮੌਜੂਦ ਸਨ। ਪਿੰਡ ਵਾਸੀਆਂ ਨੇ ਦੱਸਿਆ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ। ਉਸ ਸਮੇਂ ਬਹੁਤ ਜ਼ੋਰਦਾਰ ਧਮਾਕਾ ਹੋਇਆ ਅਤੇ ਕੁਝ ਹੀ ਸਮੇਂ ਵਿੱਚ ਇਮਾਰਤ ਦੀ ਛੱਤ ਡਿੱਗ ਗਈ। ਪਿੰਡ ਵਾਸੀਆਂ ਨੇ ਟਰੈਕਟਰ ਅਤੇ ਟਰਾਲੀ ਦੀ ਮੱਦਦ ਨਾਲ ਮਲਬਾ ਹਟਾ ਕੇ ਪੀੜਤਾਂ ਨੂੰ ਮੌਕੇ ਤੋਂ ਬਾਹਰ ਕੱਢਿਆ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਮੱਦਦ ਨਹੀਂ ਕੀਤੀ ਗਈ। ਇਸ ਮਾਮਲੇ ‘ਚ ਮ੍ਰਿਤਕ ਅਤੇ ਦੋ ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਦੋਂਕਿ ਗੋਦਾਮ ਦਾ ਮਾਲਕ ਅਜੇ ਤੱਕ ਪੁਲਿਸ ਦੇ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਹੋਵੇਗਾ। ਉਧਰ ਡੀਐਸਪੀ ਖਰੜ-2 ਧਰਮਵੀਰ ਸਿੰਘ ਦਾ ਕਹਿਣਾ ਹੈ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਜਲਦੀ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।