ਫਰੀਦਕੋਟ 3 ਨਵੰਬਰ : ਡੇਅਰੀ ਵਿਕਾਸ ਵਿਭਾਗ ਫਰੀਦਕੋਟ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਸਕੂਲ, ਫਰੀਦਕੋਟ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ,ਫਰੀਦਕੋਟ ਸ੍ਰੀ ਨਿਰਵੈਰ ਸਿੰਘ ਬਰਾੜ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਲਾਲ ਸਿੰਘ ਗਿੱਲ, ਅਸਿਸਟੈਂਟ ਪ੍ਰੋਫੈਸਰ, ਕੇ.ਵੀ.ਕੇ, ਫਰੀਦਕੋਟ ਵੱਲੋਂ ਸਾਫ ਦੁੱਧ ਦੀ ਮਹੱਤਤਾ, ਪਸ਼ੂਆਂ ਅਤੇ ਮਨੁੱਖਾਂ ਰਾਹੀਂ ਦੁੱਧ ਵਿੱਚ ਆਉਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਬਚਾਅ ਦੇ ਤਰੀਕੇ , ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਸ੍ਰੀ ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਫਰੀਦਕੋਟ ਵੱਲੋਂ ਕੈਂਪ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕੁਦਰਤੀ ਅਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਸਿਖਿਆਰਥਆਂ ਵੱਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਸ੍ਰੀ ਲਖਮੀਤ ਸਿੰਘ ਡੇਅਰੀ ਫੀਲਡ ਸਹਾਇਕ,ਫਰੀਦਕੋਟ ਸ੍ਰੀ ਜਸਵਿੰਦਰ ਸਿੰਘ ਲੈਬ ਇੰਚਾਰਜ ਅਤੇ ਸ੍ਰੀ ਦਰਸ਼ਪ੍ਰੀਤ ਸਿੰਘ ਵੱਲੋਂ ਚੈਕ ਕੀਤਾ ਗਿਆ।ਦੁੱਧ ਦੇ ਕੁੱਲ 63 ਸੈਂਪਲਾਂ ਵਿੱਚੋਂ 52 ਸੈਂਪਲ ਮਿਆਰਾਂ ਅਨੁਸਾਰ ਅਤੇ 11 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ। ਕੈਂਪ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਫਰੀਦਕੋਟ ਦੀ ਟੀਮ ਵੱਲੋਂ ਇਸ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰ. ਸੇਵਾ ਸਿੰਘ ਚਾਵਲਾ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਸ੍ਰੀ ਲਖਮੀਤ ਸਿੰਘ ਵੱਲੋਂ ਨਿਭਾਈ ਗਈ। ਅੰਤ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਦਫਤਰ ਡੇਅਰੀ ਵਿਕਾਸ ਵਿਭਾਗ ਫਰੀਦਕੋਟ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਗਈ।