ਲੁਧਿਆਣਾ, 11 ਮਈ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ, ਡੀ.ਬੀ.ਈ.ਈ. ਲੁਧਿਆਣਾ ਵਿਖੇ ਭਲਕੇ 12 ਮਈ ਦਿਨ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ NIIT, ICICI, LIC, Star Health,Quess, Jana Small Finance Bank ਆਦਿ ਸ਼ਾਮਲ ਹਨ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ 'ਚ ਸ਼ਮੂਲੀਅਤ ਕਰਨ। ਡੀ.ਬੀ.ਈ.ਈ. ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਉਮੀਦਵਾਰ ਆਪਣਾ ਨਾਮ ਮੈਨੁਅਲ ਰਜਿਸਟਰ ਅਤੇ NCS ਪੋਰਟਲ 'ਤੇ ਆਨਲਾਈਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।