- ਕਿਹਾ! ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਟਾਕੇ ਚਲਾਉਣ ਸਬੰਧੀ ਜਾਰੀ ਆਦੇਸ਼ਾਂ ਦੀ ਜ਼ਿਲ੍ਹਾ ਵਾਸੀ ਕਰਨ ਇੰਨ ਬਿੰਨ ਪਾਲਣਾ
ਮੋਗਾ, 11 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਆ ਹੈ। ਨਿਰਧਾਰਿਤ ਕੀਤੇ ਸਮੇਂ ਤੋਂ ਪਹਿਲਾਂ ਜਾਂ ਇਸ ਤੋਂ ਬਾਅਦ ਪਟਾਕੇ ਚਲਾਉਣ ਅਤੇ ਗਰੀਨ ਪਟਾਕਿਆਂ ਤੋਂ ਇਲਾਵਾ ਹੋਰ ਪਟਾਕੇ ਚਲਾਉਣ ਤੇ ਪੂਰਨ ਤੌਰ ਉੱਪਰ ਪਾਬੰਦੀ ਲਗਾਈ ਗਈ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ 12 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 27 ਨਵੰਬਰ ਨੂੰ ਗੁਰਪੁਰਬ ਦੇ ਤਿਉਹਾਰ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜਤ ਹੋਵੇਗੀ। ਉਨ੍ਹਾਂ ਦੱਸਿਆ ਕਿ ਕ੍ਰਿਸਮਿਸ ਦੇ ਤਿਉਹਾਰ ਵਾਲੇ ਦਿਨ 25 ਦਸੰਬਰ ਦੀ ਰਾਤ 11:55 ਵਜੇ ਤੋਂ 26 ਦਸੰਬਰ ਦੀ ਸਵੇਰ 12:30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜਤ ਹੋਵੇਗੀ। ਨਵੇਂ ਸਾਲ ਵਾਲੇ ਦਿਨ 31 ਦਸੰਬਰ ਦੀ ਰਾਤ 11:55 ਵਜੇ ਤੋਂ 1 ਜਨਵਰੀ, 2024 ਦੀ ਸਵੇਰ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਹੁਕਮਾਂ ਦੀ ਇੰਨ੍ਹ ਬਿੰਨ੍ਹ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਨ ਸ਼ੁੱਧਤਾ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।