ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਵੱਖ ਵੱਖ ਕਾਰਜਕਾਰੀ ਏਜੰਸੀਆਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਥਾਰ ਵਜੋਂ ਜ਼ਿਲ੍ਹੇ ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ, ਫੇਅਰ ਪ੍ਰਾਈਜ਼ ਸ਼ੋਪਜ਼, ਲੋਕ ਨਿਰਮਾਣ ਵਿਭਾਗ ਰਾਹੀਂ ਚੱਲ ਰਹੇ ਉਸਾਰੀ ਕਾਰਜਾਂ ਜਿਵੇਂ ਸਿਵਲ ਹਸਪਤਾਲ ਦੇ ਵਿਸਥਾਰ ਕਾਰਜਾਂ, ਹਾਕੀ ਐਸਟਰੋਟਰਫ਼ ਸਟੇਡੀਅਮ, ਸਬ ਡਵੀਜਨ ਕੰਪਲੈਕਸ ਦਿੜ੍ਹਬਾ, ਤਹਿਸੀਲ ਕੰਪਲੈਕਸ ਚੀਮਾ, ਆਈ.ਟੀ.ਆਈ ਸੁਨਾਮ ਵਿਖੇ ਖੇਡ ਸਟੇਡੀਅਮ, ਲਿੰਕ ਸੜਕਾਂ ਦੀ ਵਿਸ਼ੇਸ ਮੁਰੰਮਤ ਤੇ ਨਿਰਮਾਣ, ਵਾਰ ਹੀਰੋਜ਼ ਸਟੇਡੀਅਮ ਵਿਖੇ ਸਵਿਮਿੰਗ ਪੂਲ ਦੀ ਅਪਗ੍ਰੇਡੇਸ਼ਨ, ਵੱਖ-ਵੱਖ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਨ ਦੇ ਚੱਲ ਰਹੇ ਕੰਮਾਂ, ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿਖੇ ਚੱਲ ਰਹੇ ਕਾਰਜਾਂ, ਪੰਚਾਇਤੀ ਰਾਜ, ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਸਮੇਤ ਹੋਰ ਕੰਮਾਂ ਦੀ ਪ੍ਰਗਤੀ ਤੇ ਬਕਾਇਆ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ ਅਤੇ ਰਹਿੰਦੇ ਕੰਮ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਤੇ ਦੇਵਦਰਸ਼ਦੀਪ ਸਿੰਘ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।