ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਰਾਈਸ ਮਿੱਲਰਾਂ, ਟਰਾਂਸਪੋਰਟਾਂ ਨਾਲ ਮੀਟਿੰਗ

  • ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਦੇ ਦਿੱਤੇ ਆਦੇਸ਼
  • ਕਿਸਾਨਾਂ ਨੂੰ ਫਸਲ ਦੀ ਕੀਤੀ 95 ਪ੍ਰਤੀਸ਼ਤ ਅਦਾਇਗੀ
  • ਜਿਲ੍ਹੇ ਦੀਆਂ ਮੰਡੀਆਂ ਵਿਚੋਂ 406501 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ

ਫਰੀਦਕੋਟ 6 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਿਲ੍ਹੇ ਦਾਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਜਿਲ੍ਹੇ ਦੇ ਰਾਈਸ ਮਿੱਲਰਾਂ, ਟਰੱਕ ਓਪਰੇਟਰਾਂ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ 50 ਪ੍ਰਤੀਸ਼ਤ ਦੇ ਕਰੀਬ ਲਿਫਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੇ ਦਿਨਾਂ ਵਿੱਚ ਤਿਉਹਾਰਾਂ ਦੀਆਂ ਛੁੱਟੀਆਂ ਕਾਰਨ ਲਿਫਟਿੰਗ ਦਾ ਕੰਮ ਥੋੜਾ ਸਲੋਅ ਹੋਇਆ ਸੀ, ਜਿਸ ਵਿੱਚ ਹੋਰ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਨੂੰ ਇਹ  ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਲੋੜੀਂਦੀ ਲੇਬਰ ਉਪਲਬਧ ਕਰਵਾਈ ਜਾਵੇ ਤਾਂ ਜੋ ਝੋਨੇ ਦੀ ਲਿਫਟਿੰਗ ਹੋਰ ਤੇਜ਼ ਹੋ ਸਕੇ। ਉਨ੍ਹਾਂ ਟਰਾਂਸਪੋਰਟਰਾਂ ਨੂੰ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਟਰਾਂਸਪੋਰਟ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਅਤੇ ਸ਼ੈਲਰ ਮਾਲਕਾਂ ਨੂੰ ਕਿਹਾ ਕਿ ਖਰੀਦੇ ਗਏ ਝੋਨੇ ਨੂੰ ਅਲਾਟ ਹੋਈਆ ਮੰਡੀਆਂ ਵਿੱਚੋਂ ਜਲਦੀ ਤੋਂ ਜਲਦੀ ਚੁੱਕਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 434548  ਮੀਟਰਕ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 406501 ਮੀਟਰਕ ਟਨ  ਝੋਨੇ  ਦੀ  ਖਰੀਦ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 205673 ਮੀਟਰਕ ਟਨ ਝੋਨੇ  ਦੀ  ਲਿਫਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾ ਵਿੱਚ ਪਨਗਰੇਨ ਨੇ 165607 ਮੀਟਰਕ ਟਨ, ਮਾਰਕਫੈਂਡ ਨੇ 108885 ਮੀਟਰਕ ਟਨ, ਪਨਸਪ ਨੇ 85843 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 45021 ਮੀਟਰਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 1144 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਤੇ ਕਿਸਾਨਾਂ ਨੂੰ 782.65 ਕਰੋੜ ਰੁਪਏ ਆਨਲਾਈਨ ਅਦਾਇਗੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ ਅਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ ਨਵੀਆਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਜਾਂ ਪਰਾਲੀ ਨੂੰ ਖੇਤ ਵਿੱਚ ਖਪਾ ਕੇ ਕਰਨ। ਇਸ ਮੌਕੇ ਡੀ.ਐਫ.ਐਸ. ਸੀ. ਸ. ਗੁਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਸ਼ੈਲਰ ਮਾਲਕ ਤੇ ਟਰਾਂਸਪੋਰਟਰ ਵੀ ਹਾਜ਼ਰ ਸਨ।