- ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ
ਮਾਲੇਰਕੋਟਲਾ 07 ਫਰਵਰੀ : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਪ੍ਰਸਾਸ਼ਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੁਲ 12 ਕੈਂਪ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਦੇ ਨਜਦੀਕ ਲਗਾਏ ਗਏ। ਸਬ ਡਵੀਜ਼ਨ ਪੱਧਰ ਤੇ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਮਿਤੀ 08 ਫਰਵਰੀ ਨੂੰ ਸਬ ਡਵੀਜਨ ਮਾਲੇਰਕੋਟਲਾ ਵਿਖੇ ਸਵੇਰੇ 09-00 ਤੋਂ 01-00 ਤੱਕ ਪਿੰਡ ਹਕੀਮਪੁਰਾ,ਮਹਿਦੇਵੀ ਵਿਖੇ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਤੱਖਰਕਲਾਂ ਅਤੇ ਰੁੜਕਾ ਵਿਖੇ ਅਤੇ ਸ਼ਹਿਰੀ ਖੇਤਰ ਮਾਲੇਰਕੋਟਲਾ ਵਿਖੇ ਸਵੇਰੇ 09-00 ਤੋਂ 01-00 ਵਜੇ ਤੱਕ ਈਦਗਾਹ ਰੋਡ,ਟਿਊਬਵੈਲ ਨੰ.13 ਸਾਹਮਣੇ ਜਵੇਦ ਮੈਡੀਕਲ ਹਾਲ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇਂ ਤੱਕ ਪੱਕਾ ਦਰਵਾਜਾ ਪਾਣੀ ਦੀ ਟੈਂਕੀ ਸਾਹਮਣੇ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ । ਇਸ ਤਰ੍ਹਾਂ ਸਬ ਡਵੀਜਨ ਅਮਰਗੜ੍ਹ ਵਿਖੇ ਸਵੇਰੇ 09-00 ਤੋਂ 01-00 ਵਜੇ ਤੱਕ ਮੁਹਾਲੀ ਅਤੇ ਮੁਲਾਬੱਧਾ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਰਾਮਪੁਰ ਛੰਨਾ ਅਤੇ ਸਲੇਮਪੁਰ ਵਿਖੇ ਅਤੇ ਸਬ ਡਵੀਜਨ ਅਹਿਮਦਗੜ੍ਹ ਅਧੀਨ 09-30 ਤੋਂ 11-00 ਵਜੇ ਤੱਕ ਬਾਲੇਵਾਲ,11-30 ਤੋਂ 01-00 ਵਜੇ ਤੱਕ ਨਾਰੋਮਾਜਰਾ ,ਬਾਅਦ ਦੁਪਹਿਰ 02-00 ਵਜੇ ਤੋਂ 03-30 ਵਜੇ ਤੱਕ ਚੁਪਕਾ ਅਤੇ ਸ਼ਾਮ 04-00 ਤੋਂ 05-00 ਵਜੇ ਤੱਕ ਤੋਤਾਪੁਰੀ ਵਿਸ਼ੇਸ ਕੈਂਪ ਲਗਾਏ ਜਾਣਗੇ । ਡਿਪਟੀ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਲਾਹਾ ਲੈਣ ਲਈ ਅਪੀਲ ਕੀਤੀ ।