ਜੈਤੋ, 11 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 12 ਜਨਵਰੀ, ਦਿਨ ਸ਼ੁੱਕਰਵਾਰ ਨੂੰ ਬਲਾਕ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਹੋਣਗੇ ਤਾਂ ਜੋ ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਨਿਜਾਤ ਦਿਵਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਇਸ ਕਰਕੇ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੀ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਕਿਤੇ ਦੂਰ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਇੱਕ ਅਜਿਹੀ ਵਿਵਸਥਾ ਅਮਲ ਵਿੱਚ ਲਿਆਂਦੀ ਗਈ ਹੈ ਤਾਂ ਜੋ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਖੁਦ ਪਹੁੰਚ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਰਾਮੇਆਣਾ ਵਿਖੇ ਲਗਾਏ ਜਾ ਰਹੇ ਕੈਂਪ ਵਿੱਚ ਪਿੰਡ ਰੋੜੀਕਪੂਰਾ ਦੇ ਲੋਕ ਵੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਸ ਕੈਂਪ ਵਿੱਚ ਪਹੁੰਚ ਕਰਨ।