ਮਾਨਸਾ, 19 ਅਪ੍ਰੈਲ : ਡੇਂਗੂ ਅਤੇ ਮਲੇਰੀਆ ਸੰਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਸ਼੍ਰੀ ਹਰਜਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਤਹਿਤ ਅਸੀਂ ਮਲੇਰੀਏ ਅਤੇ ਡੇਂਗੂ ਵਰਗੀ ਭਿਆਨਕ ਬਿਮਾਰੀਆਂ ਨੂੰ ਪੰਜਾਬ ਵਿੱਚ 2025 ਤੱਕ ਜੜ੍ਹ ਤੋਂ ਖਤਮ ਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਮਲੇਰੀਆ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਡੇਂਗੂ ਮਲੇਰੀਆ ਨੂੰ ਫੈਲਣ ਤੋਂ ਰੋਕਣ ਲਈ ਉਪਰਾਲੇ ਕੀਤੇ ਜਾਣ ਅਤੇ ਇਸ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਆਏ ਹੋਏ ਸਮੂਹ ਵਿਭਾਗਾਂ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਤੋਂ ਸਹਿਯੋਗ ਦੇਣ ਦੀ ਮੰਗ ਕੀਤੀ। ਡਾ. ਜਨਕ ਰਾਜ ਸਿੰਗਲਾ ਪ੍ਰਧਾਨ ਆਈ.ਐਮ..ਏ. ਮਾਨਸਾ ਨੇ ਸ਼ਹਿਰ ਦੀ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀ ਮੰਗ ਕੀਤੀ ਤਾਂ ਜੋ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਮਲੇਰੀਆ, ਡੈਗੂ, ਚਿਕਨਗੁਨੀਆ ਤੋਂ ਬਚਿਆ ਜਾ ਸਕੇ। ਇਸ ਮੌਕੇ ਸ਼੍ਰੀ ਜਸਬੀਰ ਸਿੰਘ ਬੱਲੀ ਐਨ.ਜੀ.ਓ ਨੇ ਵਿਸੇਸ ਤੌਰ ’ਤੇ ਸਿਰਕਤ ਕੀਤੀ। ਡਾ.ਅਰਸ਼ਦੀਪ ਸਿੰਘ ਅਤੇ ਸ਼੍ਰੀ ਸੰਤੋਸ਼ ਭਾਰਤੀ ਐਪੀਡੀਮਾਲੋਜਿਸਟ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਖੜ੍ਹੇ ਸਾਫ ਪਾਣੀ ਵਿੱਚ ਪੈਦਾ ਹੁੰਦੇ ਹਨ। ਇਹ ਮੱਛਰ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਉਨ੍ਹਾਂ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ ਆਉਣਾ ਤੇਜ਼ ਬੁਖਾਰ ਹੋਣਾ ਉਲਟੀਆਂ ਅਤੇ ਸਿਰ ਦਰਦ ਹੋਣਾ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ, ਸਰੀਰ ਨੂੰ ਪਸੀਨਾ ਆਉਣਾ ਇਸ ਦੇ ਮੁੱਖ ਲੱਛਣ ਹਨ। ਮਲੇਰੀਏ ਤੋਂ ਬਚਾਅ ਸਬੰਧੀ ਆਪਣੇ ਘਰਾਂ ਦੇ ਆਲੇ ਦੁਆਲੇ ਕਿਤੇ ਵੀ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ ਛੱਤਾਂ ਤੇ ਪਏ ਬਰਤਨ ਘੜੇ ਵਿਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਪਾਣੀ ਵਾਲੀਟਾਂ ਟੈਂਕੀਆਂ ਢਕ ਕੇ ਰੱਖੀਆਂ ਜਾਣ ਕੂਲਰਾਂ ਦਾ ਪਾਣੀ ਹਰ ਹਫਤੇ ਬਦਲਿਆ ਜਾਵੇ। ਮਲੇਰੀਆ ਤੋਂ ਬਚਾਅ ਸਬੰਧੀ ਤਲਾਬ ਅਤੇ ਹੋਰ ਪਾਣੀ ਦੇ ਸੋਮਿਆਂ ’ਚ ਗੰਬੂਜੀਆਂ ਮੱਛੀਆਂ ਛੱਡੀਆਂ ਜਾਦੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2023 ਤੱਕ ਡੇਂਗੂ ਦੇ ਦੋ ਕੇਸ ਹੀ ਹਨ।ਉਨਾਂ ਦੱਸਿਆ ਕਿ ਭਾਰਤ ਵਿੱਚ ਮਲੇਰੀਆ ਖਤਮ ਕਰਨ ਦਾ ਟੀਚਾ 2030 ਹੈ ਪ੍ਰੰਤੂ ਪੰਜਾਬ ਵਿੱਚ ਮਲੇਰੀਏ ਦਾ ਖਾਤਮੇ ਦਾ ਟੀਚਾ 2025 ਤੱਕ ਦਾ ਹੈ। ਉਨਾਂ ਦੱਸਿਆ ਕਿ ਮਲੇਰੀਆ ਨੂੰ ਫੈਲਣ ਤੋ ਰੋਕਣ ਲਈ ਸਾਨੂੰ ਮਰੀਜ਼ ਦੀ ਜਲਦੀ ਪਛਾਣ ਕਰਕੇ ਲਗਾਤਾਰ 14 ਦਿਨ ਰੈਡੀਕਲ ਟਰੀਟਮੈੱਟ ਦੇਣਾ ਚਾਹੀਦਾ ਹੈ। ਡੇਂਗੂ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਨੇ ਉਪਰਾਲੇ ਹੁਣੇ ਹੀ ਸ਼ੁਰੂ ਕਰ ਦਿਤੇ ਗਏ ਹਨ।ਇਸ ਮੌਕੇ ਵੱਖ ਵੱਖ ਵਿਭਾਗਾ ਦੇ ਨੁਮਾਇੰਦਿਆਂ ਤੋਂ ਇਲਾਵਾ ਗੈਰ ਸਰਕਾਰੀ ਕਲੱਬਾਂ ਦੇ ਮੈਂਬਰ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰਾਂ ਮੌਜੂਦ ਸਨ।