ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਡਾ. ਭੀਮ ਰਾਓ ਅੰਬੇਦਕਰ ਦੇ 132ਵਾਂ ਜਨਮ ਦਿਵਸ ਕਾਂਗਰਸੀ ਆਗੂ ਪੂਰਨ ਸਿੰਘ ਸਪਰਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਗਿਆ, ਇਸ ਮੌਕੇ ਬਸਪਾ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਪੱਪੀ ਸਪਰਾ ਅਤੇ ਕੌਂਸਲਰ ਮੁਹੰਮਦ ਇਮਰਾਨ ਖਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਵੀ ਮੌਜ਼ੂਦ ਸਨ। ਇਸ ਮੌਕੇ ਪੂਰਨ ਸਿੰਘ ਸਪਰਾ ਵਲੋਂ ਕੇਕ ਕੱਟ ਕੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਦੀ ਖੁਸ਼ੀ ਇਲਾਕਾ ਨਿਵਾਸੀਆਂ ਨਾਲ ਸਾਂਝੀ ਕੀਤੀ ਗਈ। ਇਸ ਉਪਰੰਤ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕੌਂਸਲਰ ਮੁੰਹਮਦ ਇਮਰਾਨ ਖਾਨ ਅਤੇ ਬਸਪਾ ਆਗੂ ਸੁਰਿੰਦਰ ਸਿੰਘ ਪੱਪੀ ਸਪਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਨੇ ਦਲਿਤਾਂ ਅਤੇ ਪਿਛੜੇ ਵਰਗਾਂ ਨੂੰ ਸਮਾਜ ਵਿੱਚ ਬਣਦਾ ਸਥਾਨ ਦਵਾਉਣ ਵਿੱਚ ਅਹਿਮ ਯੋਗਦਾਨ ਦਿੱਤਾ ਹੈ, ਜਿਸ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ, ਪਾਲਾ ਸਿੰਘ, ਹਰਦੇਵ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਲਛਮਣ ਸਿੰਘ, ਲਵਪ੍ਰੀਤ ਸਿੰਗ ਸਪਰਾ, ਦਵਿੰਦਰ ਸਿੰਗ ਸਪਰਾ, ਰਿੰਕਲ ਸਿੰਘ, ਗੁਰਦੀਪ ਸਿੰਘ ਸਪਰਾ, ਪਰਦੀਪ ਸਿੰਘ, ਰਾਜ ਕੁਮਾਰ, ਗੁਰਸੇਵਕ ਸਿੰਘ, ਅਮਿ੍ਰਤਪਾਲ ਸਿੰਘ, ਕੁਲਵੰਤ ਕੌਰ, ਦਲੀਪ ਕੌਰ, ਰਿਸ਼ਮਾ ਰਾਣੀ, ਰਣਜੀਤ ਕੌਰ, ਵੀਨਾ ਰਾਣੀ, ਰਜਨੀ ਬਾਲਾ, ਪਰਮਜੀਤ ਕੌਰ, ਸਵਰਨਜੀਤ ਕੌਰ, ਸੱਤਿਆ ਦੇਵੀ ਤੋਂ ਇਲਾਵਾ ਹੋਰ ਕਈ ਹਾਜ਼ਰ ਸਨ।