ਬਰਨਾਲਾ, 21 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਰਕਲ ਕੁਤਬਾ ਮਹਿਲ ਕਲਾਂ ਅਤੇ ਆਤਮਾ ਸਟਾਫ ਵੱਲੋਂ ਡਾ.ਸਤਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਛਾਪਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਪੀ.ਐਮ. ਕਿਸਾਨ ਨਿਧੀ ਯੋਜਨਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਡਾ. ਗੁਰਚਰਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਕੀਤੀ। ਇਸ ਮੌਕੇ ਡਾ. ਸਤਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੁਰਾਣੇ ਸਮੇਂ ਦੀ ਖੇਤੀ ਦਾ ਹੁਣ ਦੀ ਖੇਤੀ ਨਾਲ ਫਰਕ ਬਾਰੇ ਵਿਚਾਰ ਸਾਂਝੇ ਕੀਤੇ।ਉਹਨਾਂ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਪਰਾਲੀ ਜਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਹੈ,ਉਹਨਾਂ ਖੇਤਾਂ ਨੂੰ ਪਾਣੀ ਲਗਾਉਣ ਤੋਂ ਪਹਿਲਾਂ ਯੂਰੀਆ ਦਾ ਛਿੱਟਾ ਕਣਕ ਦੀ ਫਸਲ ‘ਤੇ ਨਾਈਟਰੋਜਨ ਦੀ ਘਾਟ ਨਹੀਂ ਦਿਖਾਵੇਗਾ ਅਤੇ ਪਰਾਲੀ ਛੇਤੀ ਗਲਣ ਵਿੱਚ ਸਹਾਇਤਾ ਕਰੇਗਾ ਅਤੇ ਤਣੇ ਦੀ ਗੁਲਾਬੀ ਸੁੰਡੀ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਕੈਂਪ ਦੌਰਾਨ ਡਾ. ਗੁਰਚਰਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸਾ ਅਤੇ ਮਾਹਿਰਾਂ ਦੀ ਸਲਾਹ ਨਾਲ ਹੀ ਸਹੀ ਮਿਕਦਾਰ ਵਿੱਚ ਦਵਾਈਆਂ ਅਤੇ ਖਾਦਾਂ ਆਦਿ ਦੀ ਵਰਤੋਂ ਨਾਲ ਖੇਤੀ ਕਰਨ ਦੀ ਸਲਾਹ ਦਿੱਤੀ।ਇਸ ਮੌਕੇ ਯਾਦਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਕੁਤਬਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਬਲਾਕ ਵਿੱਚ ਉਪਲੱਬਧ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਕਿ ਕੋਈ ਲੋੜਵੰਦ ਕਿਸਾਨ ਇਹ ਮਸ਼ੀਨਰੀ ਦੀ ਵਰਤੋਂ ਕਰਕੇ ਆਪਣੇ ਖੇਤ ਵਿੱਚ ਪਰਾਲੀ ਪ੍ਰਬੰਧਨ ਕਰ ਸਕਦਾ ਹੈ।ਇਸ ਮੌਕੇ ਸਨਵਿੰਦਰਪਾਲ ਸਿੰਘ ਬਰਾੜ, ਬਲਾਕ ਤਕਨੀਕੀ ਮੈਨਜ਼ਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਣਕ ਦੀ ਫਸਲ ‘ਤੇ ਨਦੀਨਾਂ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਅਤੇ ਰੋਕਥਾਮ ਸਬੰਧੀ ਵਿਸਥਾਰ-ਪੂਰਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ।ਇਸ ਕੈਂਪ ਦੌਰਾਨ ਸ੍ਰੀ ਹਰਪਾਲ ਸਿੰਘ ਏ.ਐੱਸ.ਆਈ. ਕੁਤਬਾ, ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ. ਨੇ ਪੀ. ਐਮ. ਨਿਧੀ ਯੋਜਨਾ ਦੇ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਕੀਤੀ ਗਈ। ਇਸ ਕੈਂਪ ਦਾ ਪ੍ਰਬੰਧ ਕੁਲਦੀਪ ਸਿੰਘ ਬੇਲਦਾਰ ਕੁਤਬਾ, ਕਮਲਦੀਪ ਸਿੰਘ ਅਤੇ ਜਸਵੀਰ ਸਿੰਘ ਆਰ.ਜੀ.ਆਰ ਸੈਲ ਨੇ ਕੀਤਾ।ਇਸ ਕੈੰਪ ਵਿੱਚ ਕਿਸਾਨ ਰਣਧੀਰ ਸਿੰਘ ਪ੍ਰਧਾਨ ਕੋ.ਆਪ. ਸੁਸਾਇਟੀ ਨਿਹਾਲੂਵਾਲ, ਉਜ਼ਾਗਰ ਸਿੰਘ ਸਰਪੰਚ, ਸਨਦੀਪ ਸਿੰਘ ਸੈਕਟਰੀ, ਪ੍ਰਿਤਪਾਲ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ, ਬਲਵੰਤ ਸਿੰਘ, ਆਦਿ ਕਿਸਾਨ ਹਾਜ਼ਰ ਸਨ।