- ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਕੈਂਪਾਂ ਵਿੱਚ ਭਾਗ ਲੈਣ ਦੀ ਅਪੀਲ
ਫਤਹਿਗੜ੍ਹ ਸਾਹਿਬ , 04 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਸੈਚੁਰੇਸ਼ਨ ਡਰਾਈਵ ਚਲਈ ਜਾ ਰਹੀ ਹੈ। ਜਿਸ ਤਹਿਤ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਹੁਗਿਣਤੀ ਕਿਸਾਨ ਇਸ ਸਕੀਮ ਦੇ ਲਾਭ ਤੋਂ ਵਾਂਝੇ ਹਨ। ਹਰ ਕਿਸਾਨ ਤੱਕ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁਲਾਜਮਾਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਕੰਮ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਰੋਪੜ ਜਿਲ੍ਹੇ ਦੇ ਸਟਾਫ ਦੀ ਵੀ ਡਿਊਟੀ ਲਗਾਈ ਗਈ ਹੈ ਅਤੇ ਇਹ ਕੰਮ 06 ਮਾਰਚ 2024 ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨ ਵੀਰਾਂ ਨੂੰ ਇਹਨਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਕਿ ਉਹਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਉਹਨਾਂ ਦੱਸਿਆ ਕਿ ਸਟਾਫ ਵੱਲੋਂ ਫਾਰਮ ਭਰੇ ਜਾ ਰਹੇ ਹਨ ਤਾਂ ਕਿ ਸਰਕਾਰ ਨੂੰ ਇਸ ਸਥਿਤੀ ਬਾਰੇ ਜਾਣੂੰ ਕਰਵਾਇਆ ਜਾ ਸਕੇ ਅਤੇ ਭਵਿੱਖ ਵਿੱਚ ਜਿਲ੍ਹੇ ਅੰਦਰ ਲਾਭਪਾਤੀਆਂ ਦੀ ਗਿਣਤੀ ਵਧਾਈ ਜਾ ਸਕੇ। ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਸਭ ਤੋਂ ਪਹਿਲਾਂ ਆਨ ਲਾਈਨ ਅਰਜੀ ਭਰੇਗਾ ਅਤੇ ਇਸ ਉਪਰੰਤ ਆਪਣੇ ਦਸਤਾਵੇਜ਼ ਨੇੜਲੇ ਬਲਾਕ ਖੇਤੀਬਾੜੀ ਦਫਤਰ ਵਿਖੇ ਜਮ੍ਹਾਂ ਕਰਵਾਏਗਾ। ਦਸਤਾਵੇਜਾਂ ਦੀ ਪੜਤਾਲ ਕਰਨ ਉਪੰਰਤ ਵਿਭਾਗ ਵੱਲੋਂ ਕਿਸਾਨ ਦਾ ਕੇਸ ਆਨ ਲਾਈਨ ਅਪਰੁਵ ਕੀਤਾ ਜਾਵੇਗਾ ਜਿਸ ਤੇ ਉਹ ਇਸ ਸਕੀਮ ਦਾ ਹੱਕਦਾਰ ਬਣ ਸਕਦਾ ਹੈ। ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਰ ਬਲਾਕ ਦਫਤਰ ਵਿੱਚ ਇਹ ਸੁਵਿਧਾ ਉਪਲੱਬਧ ਹੈ।