ਮੁਹਾਲੀ, 03 ਅਪਰੈਲ : ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀ ਚਾਵਾਂ ਨਾਲ ਪਾਲੀ ਹੋਈ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਹੋਏ ਇਸ ਨੁਕਸਾਨ ਦੀ ਭਰਪਾਈ ਦੇ ਲਈ ਜਲਦੀ ਹੀ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਕਿਸਾਨਾਂ ਨਾਲ ਮੁਲਾਕਾਤ ਕੀਤੀ, ਹਲਕੇ ਦੇ ਪਿੰਡ ਗਾਡਾਣਾ ਵਿਖੇ ਪਿੰਡ ਸਨੇਟਾ, ਪਿੰਡ ਢੇਲ ਪੁਰ ਅਤੇ ਹੋਰ ਕਈ ਪਿੰਡਾਂ ਦੇ ਕਿਸਾਨਾਂ ਨਾਲ ਵਿਧਾਇਕ ਕੁਲਵੰਤ ਸਿੰਘ ਨੇ ਮੁਲਾਕਾਤ ਕੀਤੀ। ਇਸ ਮੌਕੇ ਤੇ ਵਿਭਾਗ ਦੇ ਅਧਿਕਾਰੀਆਂ ਨੇ ਗਿਰਦਾਵਰੀ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਅਤੇ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਭਰੋਸਾ ਦਿਵਾਇਆ ਕਿ ਜਲਦੀ ਤੋਂ ਜਲਦੀ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਦਿੱਤਾ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਆਵਜ਼ੇ ਦੇ ਕੰਮ ਵਿਚ ਦੇਰੀ ਨਹੀਂ ਹੋਵੇਗੀ ਅਤੇ ਕੰਮ ਸ਼ੁਰੂ ਕਰ ਦਿਤਾ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੂਰੇ ਪੰਜਾਬ ਵਿਚ ਗਿਰਦਾਵਰੀ ਦਾ ਟੈਨਸ਼ਨ ਕਰਕੇ ਮੁਆਵਜ਼ੇ ਦੀ ਰਕਮ ਅਦਾ ਕਰਨ ਦੇ ਲਈ ਕਿਸਾਨਾਂ ਨਾਲ ਮੁਲਾਕਾਤ ਕਰਕੇ ਇਸ ਕੰਮ ਨੂੰ ਪੂਰਾ ਕਰਨ ਦੇ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਮੋਹਾਲੀ ਦੇ ਐਸ ਡੀ ਐਮ ਅਤੇ ਰੈਵਨਿਉ ਵਿਭਾਗ ਦੇ ਅਧਿਕਾਰੀ ਵੀ ਹਾਜਰ ਰਹੇ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ. ਰਾਜਿੰਦਰ ਪ੍ਰਸ਼ਾਦ ਸ਼ਰਮਾ, ਜਸਪਾਲ ਮਟੋਰ, ਅਵਤਾਰ ਸਿੰਘ ਮੌਲੀ, ਗੁਰਚਰਨ ਸਿੰਘ, ਛੱਜਾ ਸਿੰਘ ਕੁਰੜੀ, ਮੁਖਤਿਆਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ-ਸਰਪੰਚ,ਨੰਬਰਦਾਰ ਵੱਡੀ ਗਿਣਤੀ ਵਿੱਚ ਇਲਾਕੇ ਭਰ ਦੇ ਕਿਸਾਨ ਅਤੇ ਉਨਾਂ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ।