- ਸਵੀਪ ਗਤੀਵਿਧੀਆਂ ਤਹਿਤ ਨੁੱਕੜ ਨਾਟਕ, ਗਿੱਧਾ, ਭੰਗੜਾ,ਗੀਤ, ਪੋਸਟਰ ਮੇਕਿੰਗ,ਰੰਗੋਲੀ ਅਤੇ ਵੋਟਰ ਪ੍ਰਣ ਕਰਵਾਇਆ
ਫਤਿਹਗੜ੍ਹ ਚੂੜੀਆਂ, 14 ਮਾਰਚ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਂਟ ਫਰਾਂਸਿਸ ਸਕੂਲ ਫਤਿਹਗੜ੍ਹ ਚੂੜੀਆਂ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਜਿਲ੍ਹਾ ਸਵੀਪ ਨੋਡਲ ਅਫਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ, ਸਹਾਇਕ ਜਿਲ੍ਹਾ ਸਵੀਪ ਨੋਡਲ ਅਫਸਰ-ਕਮ- ਡਿਪਟੀ ਡੀਈਓ (ਸ) ਲਖਵਿੰਦਰ ਸਿੰਘ ਸਮੇਤ ਸਵੀਪ ਟੀਮ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੋਣ ਵਿਭਾਗ ਦੁਆਰਾ ਵੋਟਰ ਸੁਵਿਧਾ ਲਈ ਚਲਾਈਆਂ ਜਾ ਰਹੀਆਂ ਆਨ ਲਾਇਨ ਐਪਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਿਲ੍ਹਾ ਸਵੀਪ ਨੋਡਲ ਅਫਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਹੇਠ 'ਇਸ ਵਾਰ ਸੱਤਰ ਪਾਰ' ਦਾ ਟੀਚਾ ਪੂਰਾ ਕਰਨ ਹਿੱਤ ਜਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਸਵੀਪ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਮੁਕਾਬਲਿਆਂ ਦੁਆਰਾ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਅੱਗੇ ਦੱਸਿਆ ਕਿ 'ਚੋਣਾਂ ਦਾ ਤਿਉਹਾਰ ਦੇਸ਼ ਦਾ ਗਰਵ' ਮਹਾਂਉਤਸਵ ਤਹਿਤ ਅੱਜ ਸਵੀਪ ਗਤੀਵਿਧੀਆਂ ਤਹਿਤ ਨੁੱਕੜ ਨਾਟਕ, ਗਿੱਧਾ, ਭੰਗੜਾ,ਗੀਤ, ਪੋਸਟਰ ਮੇਕਿੰਗ,ਰੰਗੋਲੀ,ਬੈਂਡ ਅਤੇ ਵੋਟਰ ਪ੍ਰਣ ਕਰਵਾਇਆ ਗਿਆ। ਇਸ ਮੌਕੇ ਵੀਵੀਪੀਏਟੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਮਾਗਮ ਵਿੱਚ 5 ਸਕੂਲਾਂ ਅਤੇ ਕਾਲਜਾਂ ਦੇ ਕਰੀਬ 400 ਵਿਦਿਆਰਥੀ ਸ਼ਾਮਿਲ ਹੋਏ। ਉਨ੍ਹਾਂ ਅੱਗੇ ਦੱਸਿਆ ਕਿ 'ਫੈਸਟੀਵਲ ਆਫ ਡੈਮੋਕਰੇਸੀ ' ਤਹਿਤ ਮਹਿੰਦੀ, ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਜਿਨਾਂ ਨੂੰ ਮਾਣਯੋਗ ਡਿਪਟੀ ਕਮਿਸ਼ਨਰ ਵੱਲੋਂ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਇਨਾਮ 5100, 2100 ਅਤੇ 1100 ਰੂਪਏ ਦਿੱਤੇ ਜਾਣਗੇ ਅਤੇ ਹਰੇਕ ਭਾਗੀਦਾਰ ਦੇ ਖਾਤੇ ਵਿੱਚ 500 ਰੁਪਏ ਭੇਜੇ ਜਾਣਗੇ।