- "ਆਪ ਦੀ ਸਰਕਾਰ ਆਪ ਦੇ ਦੁਆਰ"
- ਚੇਅਰਮੈਨ ਢਿੱਲਵਾਂ ਨੇ ਸੰਧਵਾਂ ਵਿਖੇ ਲੱਗੇ ਕੈਂਪ ਵਿੱਚ ਕੀਤੀ ਸ਼ਿਰਕਤ
- ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
ਫ਼ਰੀਦਕੋਟ 09 ਫ਼ਰਵਰੀ : "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਦੇ ਅੱਜ ਚੌਥੇ ਦਿਨ ਬਲਾਕ ਫ਼ਰੀਦਕੋਟ ਦੇ ਪਿੰਡ ਚੱਕ ਕਾਲਾ ਤੋਲਾ, ਕਾਬਲਵਾਲਾ,ਹੱਸਣਭੱਟੀ, ਮੱਲੇਵਾਲਾ, ਬਲਾਕ ਕੋਟਕਪੂਰਾ ਦੇ ਵਾਰਡ ਨੰ-5, ਪਿੰਡ ਜਿਉਣ ਵਾਲਾ, ਸੰਧਵਾਂ, ਬਲਾਕ ਜੈਤੋ ਦੇ ਵਾਰਡ ਨੰ-4 ਪਿੰਡ ਬਰਗਾੜੀ ਅਤੇ ਸਰਾਵਾਂ ਵਿਖੇ ਕੈਪ ਲਗਾਇਆ ਗਿਆ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਦੇ ਸਮੇਂ ਦੀ ਵੀ ਬੱਚਤ ਹੋ ਰਹੀ ਹੈ। ਕੋਟਕਪੂਰਾ ਬਲਾਕ ਦੇ ਪਿੰਡ ਸੰਧਵਾਂ ਵਿਖੇ ਉਚੇਚੇ ਤੌਰ ਤੇ ਚੇਅਰਮੈਨ ਪਲਾਨਿੰਗ ਬੋਰਡ ਸ.ਸੁਖਜੀਤ ਸਿੰਘ ਢਿੱਲਵਾਂ ਨੇ ਸ਼ਿਰਕਤ ਕੀਤੀ ਅਤੇ ਮਿਲ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਗੱਲਬਾਤ ਕੀਤੀ।