- ਅਪਲਾਈ ਕਰਨ ਦੀ ਆਖਰੀ ਮਿਤੀ 30 ਦਸੰਬਰ 2023
ਫਰੀਦਕੋਟ 19 ਦਸੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫਤਰ ਜ਼ਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਉਰਦੂ ਆਮੋਜ਼ ਦਾ ਕੋਰਸ 6 ਮਹੀਨੇ ਦਾ ਹੈ। ਵਿਭਾਗ ਵੱਲੋਂ ਇਸ ਪੂਰੇ ਕੋਰਸ ਲਈ 500 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਹੋਣ ਵਾਲੇ ਉਮੀਦਵਾਰ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਸ ਕਲਾਸ ਦਾ ਸਮਾਂ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸ਼ਾਮ 5-15 ਤੋਂ 6-15 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫਤਰ, ਕਮਰਾ ਨੰ. 333, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,ਫਰੀਦਕੋਟ ਤੋਂ ਪ੍ਰਾਪਤ ਕਰ ਸਕਦੇ ਹਨ। ਦਾਖਲਾ ਫਾਰਮ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਦਸੰਬਰ 2023 ਤੱਕ ਹੈ। ਉਰਦੂ ਕਲਾਸ ਸੈਸ਼ਨ ਜਨਵਰੀ 2024 ਤੋਂ ਜੂਨ 2024 ਤੱਕ ਹੈ। ਉਰਦੂ ਸਿੱਖਣ ਦਾ ਚਾਹਵਾਨ ਕੋਈ ਵੀ ਉਮੀਦਵਾਰ ਇਸ ਵਿੱਚ ਦਾਖਲਾ ਲੈ ਸਕਦਾ ਹੈ