ਬਰਨਾਲਾ, 14 ਨਵੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਲਈ ਆਰਮੀ / ਪੰਜਾਬ ਪੁਲਿਸ / ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਸੀ) ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ,ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ,ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਭਿੱਖੀ – ਬੁਢਲਾਡਾ ਮੇਨ ਰੋਡ ਤੇ ਪੈਂਦੇ ਪਿੰਡ ਬੋੜਾਵਾਲ ਵਿਖੇ ਨਿੱਜੀ ਤੌਰ ‘ਤੇ ਕੈਂਪ ਵਿਖੇ ਮਿਤੀ 17 ਨਵੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 90563-35220, 97792-50214 ਤੇ ਸੰਪਰਕ ਕੀਤਾ ਜਾ ਸਕਦਾ ਹੈ ।