ਬਰਨਾਲਾ, 21 ਦਸੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆਂ 75768 ਪੋਸਟਾਂ ਜਿਨ੍ਹਾਂ ਵਿੱਚ ਬੀ.ਐੱਸ.ਐੱਫ, ਸੀ.ਆਈ.ਐੱਸ.ਐੱਫ., ਸੀ.ਆਰ.ਪੀ.ਐੱਫ. ਆਈ.ਟੀ.ਬੀ.ਪੀ., ਅਸਾਮ ਰਾਈਫਲਜ਼ (ਏ.ਆਰ.) ਆਦਿ ਸ਼ਾਮਿਲ ਹਨ ਅਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਚੁੱਕਾ ਹੈ । ਇਹਨਾਂ ਪੋਸਟਾ ਲਈ ਆਨ-ਲਾਈਨ ਅਪਲਾਈ ਮਿਤੀ 24 ਨਵੰਬਰ 2023 ਤੋਂ 28 ਦਸੰਬਰ 2023 ਤੱਕ SSC.NIC.IN ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ । ਸਿਖਲਾਈ ਲੈਣ ਦੇ ਚਾਹਵਾਨ ਲੜਕੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਭਿੱਖੀ ਬੁਢਲਾਡਾ ਮੇਨ ਰੋਡ 'ਤੇ ਪੈਂਦੇ ਪਿੰਡ ਬੋੜਾਵਾਲ ਵਿਖੇ ਨਿੱਜੀ ਤੌਰ 'ਤੇ ਕੈਂਪ ਵਿਖੇ ਮਿਤੀ 26 ਦਸੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ, ਸ. ਅਵਤਾਰ ਸਿੰਘ ਨੇ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 90563-35220, 97792-50214 'ਤੇ ਸੰਪਰਕ ਕੀਤਾ ਜਾ ਸਕਦਾ ਹੈ ।