ਬਰਨਾਲਾ, 2 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ 5 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ । ਇਸ ਦਿਵਸ ਨਾਲ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਮਿਤੀ 5 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ , ਆਂਗਣਵਾੜੀ ਸੈਂਟਰ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੌਲ ਦੀ ਖੁਰਾਕ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਕਾਰਨ ਕੋਈ ਬੱਚਾ ਇਸ ਖੁਰਾਕ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਮਿਤੀ 12 ਫਰਵਰੀ ਨੂੰ ਮੋਪਅੱਪ ਰਾਉਂਡ ਵਾਲੇ ਦਿਨ ਇਹ ਖੁਰਾਕ ਦਿੱਤੀ ਜਾਵੇਗੀ । ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਜ਼ਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਇਹ ਖੁਰਾਕ ਬੱਚਿਆ ਲਈ ਬਹੁਤ ਜ਼ਰੂਰੀ ਹੈ ਕਿਓਂਕਿ ਪੇਟ ਦੇ ਕੀੜੇ ਬੱਚਿਆ ਦੇ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਬਹੁਤ ਵੱਡੀ ਰੁਕਾਵਟ ਬਣਦੇ ਹਨ ਇਸ ਲਈ ਪਹਿਲ ਦੇ ਆਧਾਰ ‘ਤੇ ਬੱਚਿਆਂ ਨੂੰ ਇਹ ਖੁਰਾਕ ਲੈਣ ਲਈ ਪ੍ਰੇਰਿਆ ਜਾਣਾ ਚਾਹੀਦਾ ਹੈ। ਮੈਡਮ ਸੁਖਪਾਲ ਕੌਰ ਜ਼ਿਲ੍ਹਾ ਆਰ.ਬੀ.ਐਸ.ਕੇ. ਕੋਆਰਡੀਨੇਟਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਤਰੀ ਅਤੇ ਸਮਾਜਿਕ ਸੁਰੱਖਿਆ ਵਿਭਾਗ , ਸਿੱਖਿਆ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਵੀ ਲਿਆ ਜਾਵੇਗਾ ਤਾਂ ਜੋ ਕੋਈ ਵੀ ਬੱਚਾ ਇਸ ਖੁਰਾਕ ਤੋਂ ਵਾਝਾਂ ਨਾ ਰਹਿ ਜਾਵੇ। ਇਸ ਸਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਬਰਨਾਲਾ ਅਤੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵੀ ਹਾਜ਼ਰ ਸਨ।