ਬਠਿੰਡਾ, 30 ਮਈ : ਕਾਰਜਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਲਵੀ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਆਧੁਨਿਕ ਖੇਤੀ ਕਰਨ ਦੇ ਨਾਲ-ਨਾਲ ਪਿੰਡ ਪੱਧਰ ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਾਉਣੀ 2023 ਦੌਰਾਨ ਬੀ.ਟੀ.ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੇ ਬੀ.ਟੀ. ਬੀਜ ਉਪਰ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਕਿਸਾਨ https://agrisubsidy.agrimachinerypb.com/#/seed-registration ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਸਬਸਿਡੀ ਲਈ ਪੋਰਟਲ ਤੇ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ 31 ਮਈ 2023 ਹੈ। ਕਿਸੇ ਵੀ ਕਿਸਮ ਦੀ ਸਮੱਸਿਆ ਆਉਣ ਤੇ ਕਿਸਾਨ ਬਲਾਕ ਖੇਤੀਬਾੜੀ ਅਫਸਰ ਬਠਿੰਡਾ 98775-33844, ਸੰਗਤ 88720-10037, ਨਥਾਣਾ 98142-23074, ਮੌੜ 98143-54985, ਤਲਵੰਡੀ ਸਾਬੋ 98143-54985, ਰਾਮਪੁਰਾ 88720-10028, ਫੂਲ 981482-2665 ਤੇ ਸੰਪਰਕ ਕਰ ਸਕਦੇ ਹਨ।